Home / Breaking News / ਰਾਹੁਲ ਨੇ ਪ੍ਰਧਾਨ ਮੰਤਰੀ ‘ਤੇ ਜ਼ੋਰਦਾਰ ਸ਼ਬਦੀ ਹਮਲੇ ਕੀਤੇ

ਰਾਹੁਲ ਨੇ ਪ੍ਰਧਾਨ ਮੰਤਰੀ ‘ਤੇ ਜ਼ੋਰਦਾਰ ਸ਼ਬਦੀ ਹਮਲੇ ਕੀਤੇ

ਰਾਹੁਲ ਨੇ ਪ੍ਰਧਾਨ ਮੰਤਰੀ ‘ਤੇ ਜ਼ੋਰਦਾਰ ਸ਼ਬਦੀ ਹਮਲੇ ਕੀਤੇ

ਕਾਂਗਰਸ -13-09-17 ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਭਾਸ਼ਣ ਦਿੱਤਾ। ਵੈਸੇ ਤਾਂ ਭਾਰਤ ਵਿੱਚ ਕਿਸੇ ਸਿਆਸੀ ਆਗੂ ਵੱਲੋਂ ਭਾਸ਼ਣ ਵਿੱਚ ਆਪਣੀਆਂ ਪ੍ਰਾਪਤੀਆਂ ਬਾਰੇ ਘੱਟ ਤੇ ਵਿਰੋਧੀਆਂ ਬਾਰੇ ਜ਼ਿਆਦਾ ਬੋਲਿਆ ਜਾਂਦਾ ਹੈ ਪਰ ਆਪਣੇ ਸੰਬੋਧਨ ਵਿੱਚ ਰਾਹੁਲ ਨੇ ਅਮਰੀਕਾ ਜਾ ਕੇ ਭਾਰਤ ਸਰਕਾਰ ਤੇ ਪ੍ਰਧਾਨ ਮੰਤਰੀ ‘ਤੇ ਜ਼ੋਰਦਾਰ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਕਸ਼ਮੀਰ ਵਿੱਚ ਫੈਲੀ ਅਸ਼ਾਂਤੀ, ਨੋਟਬੰਦੀ ਨਾਲ ਘੱਟ ਹੋਈ ਵਿਕਾਸ ਦਰ ਲਈ ਨਰੇਂਦਰ ਮੋਦੀ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਤੋਂ ਇਲਾਵਾ ਉਨ੍ਹਾਂ ਖ਼ੁਦ ਨੂੰ ਦੇਸ਼ ਦੀ ਅਗਵਾਈ ਕਰਨ ਦੇ ਕਾਬਲ ਵੀ ਦੱਸਿਆ।

ਰਾਹੁਲ ਗਾਂਧੀ ਕਈ ਮੁੱਦਿਆਂ ਬਾਰੇ ਬੋਲੇ ਤੇ ਇਸ ਵਿੱਚੋਂ ਇੱਕ ਸੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਭ ਤੋਂ ਸਿਖਰਲਾ ਅਹੁਦਾ ਹਾਸਲ ਕਰਨ ਬਾਰੇ। ਉਸ ਨੇ ਕਿਹਾ, “ਮੈਂ ਪੀ.ਐਮ. ਅਹੁਦੇ ਲਈ ਉਮੀਦਵਾਰ ਬਣਨ ਲਈ ਤਿਆਰ ਹਾਂ। ਸਾਡੀ ਪਾਰਟੀ ਵਿੱਚ ਲੋਕਤੰਤਰ ਹੈ ਜੇਕਰ ਪਾਰਟੀ ਕਹੇਗੀ ਤਾਂ ਮੈਂ ਜ਼ਿੰਮੇਵਾਰੀ ਲੈਣ ਲਈ ਤਿਆਰ ਹਾਂ। ਇਸ ਤੋਂ ਇਲਾਵਾ ਮੈਂ ਸਰਕਾਰ ਦੀ ਵੀ ਜ਼ਿੰਮੇਵਾਰੀ ਚੁੱਕਣ ਨੂੰ ਤਿਆਰ ਹਾਂ। ਜੇਕਰ ਸਰਕਾਰ ਬਣਦੀ ਹੈ ਤਾਂ ਅਸੀਂ ਕਾਨੂੰਨ ਬਣਾਉਣ ਵਾਲੀ ਪ੍ਰਕਿਰਿਆ ਨੂੰ ਬਿਹਤਰ ਬਣਾਵਾਂਗੇ।”

ਰਾਹੁਲ ਨੇ ਦਾਅਵਾ ਕੀਤਾ ਕਿ ਉਸ ਨੇ ਪੂਰੇ ਨੌਂ ਸਾਲ ਮਨਮੋਹਨ ਸਿੰਘ, ਪੀ. ਚਿਦੰਬਰਮ, ਜਯਰਾਮ ਰਮੇਸ਼ ਨਾਲ ਮਿਲਕੇ ਕਸ਼ਮੀਰ ‘ਤੇ ਕੰਮ ਕੀਤਾ ਤੇ 2013 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਨੂੰ ਕਸ਼ਮੀਰ ‘ਚੋਂ ਅੱਤਵਾਦ ਘਟਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਸਫਲਤਾ ਦੱਸਿਆ। ਉਸ ਨੇ ਕਿਹਾ ਕਿ ਉਨ੍ਹਾਂ ਕਸ਼ਮੀਰ ਦੇ ਜ਼ਮੀਨੀ ਪੱਧਰ ‘ਤੇ ਕੰਮ ਕੀਤਾ ਤੇ ਪੰਚਾਇਤੀ ਰਾਜ ਨੂੰ ਮਜ਼ਬੂਤ ਕੀਤਾ। ਰਾਹੁਲ ਨੇ ਦੋਸ਼ ਲਾਇਆ ਕਿ ਜੋ ਪੀ.ਡੀ.ਪੀ. ਪਹਿਲਾਂ ਨਵੇਂ ਲੋਕਾਂ ਨੂੰ ਅੱਗੇ ਲਿਆਉਂਦੀ ਸੀ, ਭਾਜਪਾ ਨਾਲ ਮੇਲ ਤੋਂ ਬਾਅਦ ਇਹ ਬੰਦ ਹੋ ਗਿਆ ਹੈ। ਇਸ ਲਈ ਉੱਥੋਂ ਦੇ ਨੌਜਵਾਨ ਅੱਤਵਾਦੀਆਂ ਨਾਲ ਹੱਥ ਮਿਲਾ ਰਹੇ ਹਨ।

About admin

Check Also

‘इज्जत घर है शौचालय – पीएम मोदी

‘इज्जत घर है शौचालय – पीएम मोदी प्रधानमंत्री -23-09-17 नरेंद्र मोदी के वाराणसी दौरे का ...

Leave a Reply

Your email address will not be published. Required fields are marked *