Breaking News
Home / Breaking News / SYL ਮਾੱਮਲਾ – ਕੈਪਟਨ

SYL ਮਾੱਮਲਾ – ਕੈਪਟਨ

SYL ਮਾੱਮਲਾ – ਕੈਪਟਨ

ਪੰਜਾਬ-13-09-17 ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਭਰੋਸਾ ਦਿਵਾਇਆ ਕਿ ਨਿਵੇਸ਼ ਲਈ ਇੱਕ ਹਫ਼ਤੇ ਵਿਚ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਦੇਣ ਦੇ ਨਾਲ-ਨਾਲ ਦਿੱਕਤ ਰਹਿਤ ਵਪਾਰਕ ਮਾਹੌਲ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਪੂਰਾ ਸਹਿਯੋਗ ਦੇਵੇਗੀ।ਇੱਥੇ ਮੇਅਫੇਅਰ ਹੋਟਲ ਵਿਖੇ ਇਸ਼ਤਿਹਾਰਬਾਜ਼ੀ ਖੇਤਰ ਦੀ ਪ੍ਰਸਿੱਧ ਹਸਤੀ ਸੁਹੇਲ ਸੇਠ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਜੀਵਨੀ ਲਿਖਣ ਵਾਲੇ ਖੁਸ਼ਵੰਤ ਸਿੰਘ ਨਾਲ ਵਿਚਾਰ-ਚਰਚਾ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਸਤਲੁਜ ਯਮੁਨਾ ਲਿੰਕ ਨਹਿਰ ਸਮੇਤ ਕਈ ਵਿਸ਼ਿਆਂ ‘ਤੇ ਖੁੱਲ੍ਹ ਕੇ ਆਪਣੇ ਵਿਚਾਰ ਜ਼ਾਹਰ ਕੀਤੇ। ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਸੁਪਰੀਮ ਕੋਰਟ ਦੇ ਅੰਤਿਮ ਫੈਸਲੇ ਦਾ ਇੰਤਜ਼ਾਰ ਕਰ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਹੋਰਨਾਂ ਸੂਬਿਆਂ ਨੂੰ ਦਿੱਤੇ ਜਾਣ ਵਾਲੇ ਪਾਣੀ ਦੀ ਮਿਕਦਾਰ ਦਾ ਫੈਸਲਾ ਕਰਨ ਤੋਂ ਪਹਿਲਾਂ ਪੰਜਾਬ ਦੇ ਪਾਣੀਆਂ ਦੀ ਉਪਲਬੱਧਤਾ ਦਾ ਪਤਾ ਲਾਉਣ ਦੀ ਲੋੜ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿਚ ਸਥਿਤੀ ਬਹੁਤ ਨਾਜ਼ੁਕ ਹੈ ਜਿਸ ਕਰਕੇ ਜਦੋਂ ਪੰਜਾਬ ਕੋਲ ਹੀ ਪੂਰਾ ਪਾਣੀ ਨਹੀਂ ਹੈ ਤਾਂ ਉਹ ਕਿਸੇ ਦੂਜੇ ਸੂਬੇ ਨੂੰ ਪਾਣੀ ਨਹੀਂ ਦੇ ਸਕਦਾ।ਆਪਣੀ ਅਧਿਕਾਰਤ ਜੀਵਨੀ ‘ਦਾ ਪੀਪਲਜ਼ ਮਹਾਰਾਜਾ’ ਨੂੰ ਲੰਡਨ ਵਿਖੇ ਲਾਂਚ ਕਰਨ ਤੋਂ ਬਾਅਦ ਸਵਾਲ-ਜਵਾਬ ਦੇ ਸੈਸ਼ਨ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਬਰਫ ਦੀਆਂ ਚੱਟਾਨਾਂ ਪਿਘਲਣ ਨਾਲ ਉੱਤਰੀ ਸੂਬੇ ਦੇ ਦਰਿਆਵਾਂ ‘ਤੇ ਬਹੁਤ ਜ਼ਿਆਦਾ ਪ੍ਰਭਾਵ ਪਿਆ ਹੈ ਅਤੇ ਪੰਜਾਬ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਹੇਠਾਂ ਡਿੱਗਿਆ ਹੈ।

ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪਿਛਲੇ ਛੇ ਮਹੀਨੇ ਦੀਆਂ ਪ੍ਰਾਪਤੀਆਂ ਪ੍ਰਤੀ ਭਰੋਸਾ ਜ਼ਾਹਰ ਕੀਤਾ ਜੋ ਸੂਬੇ ਦੀ ਤਰੱਕੀ ਦਾ ਮੁੱਢ ਬੰਨਣਗੀਆਂ। ਮੁੱਖ ਮੰਤਰੀ ਨੇ ਆਖਿਆ ਕਿ ਭਾਰਤ ਅਤੇ ਹੋਰ ਮੁਲਕਾਂ ਦੇ ਕਾਰੋਬਾਰੀਆਂ ਨੇ ਸੂਬੇ ਵਿਚ ਨਿਵੇਸ਼ ਕਰਨ ਲਈ ਦਿਲਚਸਪੀ ਦਿਖਾਈ ਹੈ ਅਤੇ ਇਸ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਉਨ੍ਹਾਂ ਦੀ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ।

About admin

Check Also

ਢੱਡਰੀਆਂ ਵਾਲੇ ਵੱਲੋਂ ਜ਼ਮੀਨ, ਜਾਇਦਾਦ ਪੰਥ ਨੂੰ ਦੇਣ ਦਾ ਐਲਾਨ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ  ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ, “ਸ੍ਰੀ ...

Leave a Reply

Your email address will not be published. Required fields are marked *