Home / Breaking News / ਸੁਖਬੀਰ ਬਾਦਲ ਗੁਰਦਾਸਪੁਰ ਜ਼ਿਮਨੀ ਚੋਣ ਜਿੱਤਣ ਲਈ ਮੈਦਾਨ ‘ਚ

ਸੁਖਬੀਰ ਬਾਦਲ ਗੁਰਦਾਸਪੁਰ ਜ਼ਿਮਨੀ ਚੋਣ ਜਿੱਤਣ ਲਈ ਮੈਦਾਨ ‘ਚ

ਸੁਖਬੀਰ ਬਾਦਲ ਗੁਰਦਾਸਪੁਰ ਜ਼ਿਮਨੀ ਚੋਣ ਜਿੱਤਣ ਲਈ ਮੈਦਾਨ ‘ਚ

ਗੁਰਦਾਸਪੁਰ -16-09-17 ਦੇ ਸਾਂਸਦ ਵਿਨੋਦ ਖੰਨਾ ਦੇ ਦੇਹਾਂਤ ਤੋਂ ਬਾਅਦ ਉੱਥੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਜਿੱਤਣ ਲਈ ਸੁਖਬੀਰ ਬਾਦਲ 18 ਸਤੰਬਰ ਨੂੰ ਅਕਾਲੀ-ਭਾਜਪਾ ਗਠਜੋੜ ਆਗੂਆਂ ਨਾਲ ਚੰਡੀਗੜ੍ਹ ਮੀਟਿੰਗ ਕਰਨਗੇ।

ਸੁਖਬੀਰ ਬਾਦਲ ਨੇ ਦੱਸਿਆ ਕਿ ਅਕਾਲੀ-ਭਾਜਪਾ ਗੱਠਜੋੜ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਨਾਕਾਮੀਆਂ ਨੂੰ ਲੈ ਕੇ ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਡੱਟ ਕੇ ਲੜੇਗਾ। ਉਨ੍ਹਾਂ ਦਾਅਵਾ ਕੀਤਾ ਕਿ ਗੱਠਜੋੜ ਦਾ ਉਮੀਦਵਾਰ ਭਾਜਪਾ ਦਾ ਹੋਵੇਗਾ ਤੇ ਅਕਾਲੀ ਦਲ ਉਸ ਦੀ ਜਿੱਤ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਰਹਿਣ ਦੇਵੇਗਾ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕ ਅੱਜ ਸ਼ਿੱਦਤ ਨਾਲ ਯਾਦ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਸਰਕਾਰ ਅਖਵਾਉਣ ਦਾ ਕੋਈ ਇਖ਼ਲਾਕੀ ਹੱਕ ਨਹੀਂ ਰਹਿ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਸ਼ੈਅ ਨਹੀਂ। ਕੈਪਟਨ ਸਰਕਾਰ ਦੇਸ਼ ਦੇ ਇਤਿਹਾਸ ਦੀ ਉਹ ਪਹਿਲੀ ਸਰਕਾਰ ਬਣੀ ਜਿਸ ਨੇ ਝੂਠੇ ਲਾਰਿਆਂ ਤੇ ਗੁੰਮਰਾਹਕੁਨ ਪ੍ਰਚਾਰ ਰਾਹੀ ਭਾਰੀ ਬਹੁਮਤ ਨਾਲ ਸਰਕਾਰ ਬਣਾ ਲੈਣ ਦੇ ਬਾਵਜੂਦ 6 ਮਹੀਨਿਆਂ ‘ਚ ਹੀ ਫੇਲ੍ਹ ਸਾਬਤ ਹੋ ਗਈ ਹੈ।

About admin

Check Also

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 7 ਦਿਨਾਂ ਦੇ ਦੌਰੇ ‘ਤੇ ਪੁੱਜੇ ਭਾਰਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਗਰਾ ‘ਚ ਤਾਜ ਮਹਿਲ ਦਾ ਦੀਦਾਰ ਕਰਨ ...