Home / Breaking News / ਗਿਆਨੀ ਗੁਰਮੁਖ ਸਿੰਘ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਦਿਖਾਈ ਦੇ ਰਹੀਆਂ

ਗਿਆਨੀ ਗੁਰਮੁਖ ਸਿੰਘ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਦਿਖਾਈ ਦੇ ਰਹੀਆਂ

ਗਿਆਨੀ ਗੁਰਮੁਖ ਸਿੰਘ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਦਿਖਾਈ ਦੇ ਰਹੀਆਂ

ਡੇਰਾ ਸਿਰਸਾ -18-09-17 ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਦਾ ਵਿਰੋਧ ਕਰਨ ਵਾਲੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਬੀਤੇ ਦਿਨੀਂ ਗੁਰਮੁਖ ਸਿੰਘ ਵੱਲੋਂ ਬਰਖਾਸਤ ਪੰਜ ਪਿਆਰਿਆਂ ਅੱਗੇ ਪੇਸ਼ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਕੰਪਲੈਸ ਵਿੱਚ ਉਨ੍ਹਾਂ ਦੇ ਘਰ ਨੂੰ ਖਾਲੀ ਕਾਰਨ ਦੇ ਹੁਕਮ ਦੇ ਦਿੱਤੇ ਗਏ ਹਨ।

ਭਾਈ ਗੁਰਮੁਖ ਸਿੰਘ ਦੀ ਪਤਨੀ ਸੁਖਰਾਜ ਕੌਰ ਨੇ ਸ਼੍ਰੋਮਣੀ ਕਮੇਟੀ ਤੇ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ‘ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਾਨੂੰ ਜ਼ਬਰਦਸਤੀ ਘਰ ਖਾਲੀ ਕਰਨ ਲਈ ਕਿਹਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਸਾਲ ਪੂਰਾ ਨਹੀਂ ਹੁੰਦਾ, ਉਦੋਂ ਤੱਕ ਅਸੀਂ ਕਾਨੂੰਨ ਇਸ ਘਰ ਵਿੱਚ ਰਿਹਾ ਸਕਦੇ ਹਾਂ। ਪਰ ਜਦੋਂ ਅਸੀਂ ਘਰ ਖਾਲੀ ਨਾ ਕੀਤਾ ਤਾਂ ਅੱਜ ਸਵੇਰੇ ਘਰ ਨੂੰ ਆਉਣ ਵਾਲਾ ਬਿਜਲੀ ਤੇ ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ।

ਇਸ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਨਾਲ ਫੋਨ ‘ਤੇ ਗੱਲਬਾਤ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਅਜਿਹੀ ਕੋਈ ਗੱਲ ਨਹੀਂ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਕੰਪਲੈਕਸ ਨਾਲ ਲੱਗਦੇ ਸਾਰੇ ਰਿਹਾਇਸ਼ੀ ਇਲਾਕੇ ਦੀ ਜ਼ਿਮੇਵਾਰੀ ਮੈਨੇਜਰ ਦੀ ਹੈ। ਉਨ੍ਹਾਂ ਨਾਲ ਹੀ ਇਸ ਬਾਰੇ ਗੱਲ ਕੀਤੀ ਜਾਵੇ। ਇਸ ਤੋਂ ਬਾਅਦ ਮੈਨੇਜਰ ਸੁਲੱਖਣ ਸਿੰਘ ਨਾਲ ਵੀ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *