Home / Breaking News / ਮਾਰਸ਼ਲ ਅਰਜਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਸਨਮਾਣ

ਮਾਰਸ਼ਲ ਅਰਜਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਸਨਮਾਣ

ਮਾਰਸ਼ਲ ਅਰਜਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਸਨਮਾਣ

ਸ਼੍ਰੋਮਣੀ ਗੁਰਦਵਾਰਾ -18-09-17 ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਮਾਰਸ਼ਲ ਅਰਜਨ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਾਰਨ ਦੇ ਨਾਲ-ਨਾਲ ਇਸ ਮਹਾਨ ਸਿੱਖ ਸਪੂਤ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਾਉਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਮਾਰਸ਼ਲ ਅਰਜਨ ਸਿੰਘ ਨੇ 1965 ਦੀ ਜੰਗ ਵਿੱਚ ਭਾਰਤੀ ਹਵਾਈ ਸੈਨਾ ਦੀ ਅਗਵਾਈ ਕਰਕੇ ਦੇਸ਼ ਦੀ ਰੱਖਿਆ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ। ਅਰਜਨ ਸਿੰਘ ਨੂੰ ਭਾਰਤ ਦੇ ਮਹਾਨ ਸਪੂਤ, ਸਿੱਖ ਕੌਮ ਦਾ ਮਾਣ ਤੇ ਭਾਰਤੀ ਹਵਾਈ ਫੌਜ ਦੀ ਸ਼ਾਨ ਆਖਦਿਆਂ ਜਿਥੇ ਸਮੁੱਚੀ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉੱਥੇ ਹੀ ਉਨ੍ਹਾਂ ਦੇ ਪਰਿਵਾਰ ਨਾਲ ਵੀ ਹਮਦਰਦੀ ਪ੍ਰਗਟ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੇ ਦੇਸ਼ ਤੇ ਕੌਮ ਪ੍ਰਸਤ ਲੋਕ ਅਗਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹੁੰਦੇ ਹਨ ਤੇ ਨੌਜਵਾਨੀ ਨੂੰ ਅਜਿਹੀਆਂ ਮਹਾਨ ਸ਼ਖਸੀਅਤਾਂ ਦੇ ਜੀਵਨ, ਕਾਰਨਾਮਿਆਂ ਤੇ ਦੇਸ਼-ਕੌਮ ਪ੍ਰਤੀ ਉਨ੍ਹਾਂ ਦੀ ਘਾਲਣਾ ਤੋਂ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *