Breaking News
Home / Featured / ਖਾਲੀ ਖਜ਼ਾਨਿਆਂ ਵਾਲੀ ਸਰਕਾਰ ਨੇ ਕਰਜ਼ਾ ਮੁਆਫੀ ਦਾ ਕੀਤਾ 10ਵੀਂ ਵਾਰ ਐਲਾਨ : ਮਜੀਠੀਆ

ਖਾਲੀ ਖਜ਼ਾਨਿਆਂ ਵਾਲੀ ਸਰਕਾਰ ਨੇ ਕਰਜ਼ਾ ਮੁਆਫੀ ਦਾ ਕੀਤਾ 10ਵੀਂ ਵਾਰ ਐਲਾਨ : ਮਜੀਠੀਆ

ਖਾਲੀ ਖਜ਼ਾਨਿਆਂ ਵਾਲੀ ਸਰਕਾਰ ਨੇ ਕਰਜ਼ਾ ਮੁਆਫੀ ਦਾ ਕੀਤਾ 10ਵੀਂ ਵਾਰ ਐਲਾਨ : ਮਜੀਠੀਆ

ਕਿਸਾਨਾਂ -21-09-17 ਲਈ ਕਰਜ਼ਾ ਮੁਆਫ ਕਰਨ ਦਾ ਐਲਾਨ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਖਾਲੀ ਖਜਾਨਿਆਂ ਵਾਲੀ ਸਰਕਾਰ ਨੇ ਗੁਰਦਾਸਪੁਰ ਜ਼ਿਮਨੀ ਚੋਣ ਨੂੰ ਧਿਆਨ ਵਿਚ ਰੱਖਦਿਆਂ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਸਤੇ ਇਹ ਕਦਮ ਚੁੱਕਿਆ ਹੈ।ਇਥੇ ਜਾਰੀ ਕੀਤੇ ਇਕ ਸਖ਼ਤ ਸ਼ਬਦਾਂ ਵਾਲੇ ਬਿਆਨ ਵਿਚ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਥਾਂ ਸਰਕਾਰ ਚੋਣ ਪ੍ਰਚਾਰ ਮੁਹਿੰਮ ਵਾਂਗ ਐਲਾਨ ‘ਤੇ ਐਲਾਨ ਕਰਨ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਅਜਿਹਾ ਕਦੇ ਨਹੀਂ ਹੋਇਆ ਕਿ ਰਾਜ ਮੰਤਰੀ ਮੰਡਲ ਵੱਲੋਂ ਲਏ ਗਏ ਫੈਸਲੇ ਜਾਂ ਵਿਧਾਨ ਸਭਾ ਵਿਚ ਕੀਤੇ ਗਏ ਐਲਾਨ ਲਾਗੂ ਨਾ ਕੀਤੇ ਗਏ ਹੋਣ ਤੇ ਇਕ ਐਲਾਨ ਦੇ ਮਗਰੋਂ ਇਸੇ ਦੇ ਦੂਜੇ ਰੂਪ ਦਾ ਐਲਾਨ ਹੁੰਦਾ ਆ ਰਿਹਾ ਹੋਵੇ।

ਕਰਜ਼ਾ ਮੁਆਫੀ ਦੇ ਨੋਟੀਫਿਕੇਸ਼ਨ ਦੇ ਤਾਜ਼ਾ ਐਲਾਨ ‘ਤੇ ਵਰ੍ਹਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਵੱਲ ਹੈ ਕਿ ਜਿਹੜਾ ਸਤੰਬਰ ਮਹੀਨਾ ਪੰਜਾਬ ਦੇ ਇਤਿਹਾਸ ਵਿਚ ਇਸ ਲਈ ਯਾਦ ਰੱਖਿਆ ਜਾਵੇਗਾ ਕਿ ਪਹਿਲੀ ਵਾਰ ਪੰਜਾਬ ਦੇ ਇਤਿਹਾਸ ਵਿਚ ਮੁਲਾਜ਼ਮਾਂ ਦੀਆਂ ਤਨਖਾਹਾਂ ਨਾ ਦਿੱਤੀਆਂ ਗਈਆਂ ਹੋਣ, ਉਸੇ ਮਹੀਨੇ ਦੌਰਾਨ ਸਰਕਾਰ ਕਰਜ਼ਾ ਮੁਆਫੀ ਦਾ ਐਲਾਨ ਕਰ ਰਹੀ ਹੈ ਤੇ ਇਹ ਸਪਸ਼ਟ ਨਹੀਂ ਕਰ ਰਹੀ ਕਿ ਪੈਸੇ ਕਿਵੇਂ ਅਦਾ ਕਰੇਗੀ।

ਸ੍ਰੀ ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਆਪਣੀ ਸਾਰੀ ਟੇਕ ਕੇਂਦਰ ਸਰਕਾਰ ਨੂੰ ਕੀਤੀ ਬੇਨਤੀ ‘ਤੇ ਰੱਖੀ ਹੈ ਜਿਸ ਵਿਚ ਉਸਨੇ ਵਿੱਤੀ ਜਵਾਬਦੇਹੀ ਤੇ ਬਜਟ ਪ੍ਰਬੰਧਕ ਐਕਟ 2003 ਲਈ ਛੋਟ ਦੀ ਮੰਗ ਕੀਤੀ ਹੈ ਤਾਂ ਕਿ ਕਰਜ਼ਾ ਹਾਸਲ ਕਰਨ ਦੀ ਹੱਦ ਵੱਧ ਸਕੇ ਤੇ ਸਰਕਾਰ ਕੋਲ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਕਰਜ਼ੇ ਮੁਆਫ ਕਰਨ ਵਾਸਤੇ ਆਪਣੇ ਕੋਈ ਸਰੋਤ ਨਹੀਂ ਹਨ। ਉਹਨਾਂ ਕਿਹਾ ਕਿ ਸਰਕਾਰ ਦੀ ਹਾਲਤ ਇੰਨੀ ਤਰਸਯੋਗ ਬਣੀ ਹੋਈ ਹੈ ਕਿ ਉਸ ਕੋਲੋਂ ਤਾਂ ਰਾਜ ਦੇ ਗੰਨਾ ਉਤਪਾਦਕਾਂ ਦੇ ਬਕਾਏ ਵੀ ਅਦਾ ਨਹੀਂ ਹੋ ਰਹੇ ਅਤੇ ਬਕਾਏ ਮੰਗਣ ਵਾਲੇ ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਦੀ ਤਾਕਤ ਦੀ ਵਰਤੋਂ ਕੀਤੀ ਜਾ ਰਹੀ ਹੈ।

About admin

Check Also

ਪੰਜਾਬ ਚੋਂ ਜਲਦ ਖਤਮ ਹੋਣ ਗਏ ਨਸ਼ੇ – ਨਵਤੇਜ ਸਿੰਘ ਚੀਮਾ

ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ‘ਚ ਸਾਰੇ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਇਤਿਹਾਸਕ ...

Leave a Reply

Your email address will not be published. Required fields are marked *

My Chatbot
Powered by Replace Me