Breaking News
Home / Breaking News / ਮੋਹਾਲੀ ਵਿਖੇ ਬਣੇਗੀ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ

ਮੋਹਾਲੀ ਵਿਖੇ ਬਣੇਗੀ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ

ਮੋਹਾਲੀ ਵਿਖੇ ਬਣੇਗੀ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ

ਪੰਜਾਬ ਮੰਤਰੀ ਮੰਡਲ -21-09-17 ਨੇ ਇਕ ਅਹਿਮ ਫੈਸਲੇ ਰਾਹੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਲਈ ਕੌਮਾਂਤਰੀ ਪੱਧਰ ‘ਤੇ ਟੈਂਡਰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਕੁੱਲ ਘਰੇਲੂ ਉਤਪਾਦ ਵਿੱਚ 6500 ਕਰੋੜ ਰੁਪਏ ਦੇ ਵਾਧੇ ਨਾਲ 2400 ਵਿਅਕਤੀਆਂ ਨੂੰ ਸਿੱਧਾ ਰੁਜ਼ਗਾਰ ਮਿਲੇਗਾ। ਇਸ ਪ੍ਰਸਤਾਵ ਨੂੰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮਨਜ਼ੂਰੀ ਦਿੱਤੀ ਗਈ।

ਪ੍ਰਸਤਾਵਿਤ ਯੂਨੀਵਰਸਿਟੀ ਹੁਨਰ ਵਿਕਾਸ ਦੇ ਖੇਤਰ ‘ਤੇ ਅਧਾਰਿਤ ਹੋਵੇਗੀ ਜਿਸ ਵਿੱਚ ਸੂਚਨਾ ਤਕਨੀਕ ਅਧਾਰਿਤ ਸੇਵਾਵਾਂ, ਬਾਇਓ ਤਕਨਾਲੋਜੀ, ਬਾਇਓ ਸਾਇੰਸ, ਮਟੀਰੀਅਲ ਸਾਇੰਸ ਅਤੇ ਨੈਨੋ ਤਕਨਾਲੋਜੀ ਨੂੰ ਵਿਸੇਸ਼ ਤਵੱਜੋਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੀ ਸਥਾਪਨਾ ਨਾਲ ਸੂਬੇ ਦੇ ਮਾਲੀਏ ਵਿੱਚ ਵੀ 600 ਕਰੋੜ ਰੁਪਏ ਦਾ ਵਾਧਾ ਹੋਵੇਗਾ।

ਇਸ ਸਬੰਧੀ ਵੱਡੀ ਪੱਧਰ ‘ਤੇ ਪ੍ਰਚਾਰ ਮੁਹਿੰਮ ਰਾਹੀਂ ਖੁੱਲ੍ਹੇ ਬਜ਼ਾਰ ਵਿੱਚੋਂ ਪ੍ਰਸਤਾਵ ਇਕੱਤਰ ਕੀਤੇ ਜਾਣਗੇ ਅਤੇ ਬਿਨੈਕਾਰ ਸੂਚਨਾ ਤਕਨੀਕ ਨੀਤੀ- 2013 ਜਾਂ ਰੀਇਮੈਜਿੰਗ ਹਾਇਰ ਐਜੂਕੇਸ਼ਨ ਫਾਊਂਡੇਸ਼ਨ ਵੱਲੋਂ ਪ੍ਰਾਪਤ ਪ੍ਰਸਤਾਵ ਤਹਿਤ ਅਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਵੱਲੋਂ ਪ੍ਰਾਪਤ ਪ੍ਰਸਤਾਵ ਤਹਿਤ ਆਈ.ਟੀ. ਕੰਪਨੀਆਂ ਲਈ 50 ਏਕੜ ਜਗ੍ਹਾ ਰਾਖਵੀਂ ਰੱਖੀ ਗਈ ਹੈ ਜੋ ਕਿ ਯੂਨੀਵਰਸਿਟੀ ਦੀ ਸਥਾਪਨਾ ਲਈ ਪ੍ਰਦਾਨ ਕੀਤੀ ਜਾ ਸਕਦੀ ਹੈ।

About admin

Check Also

ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ਦਿਹਾਂਤ

        ਬਾਲੀਵੁੱਡ ਫਿਲਮਾਂ ਤੇ ਟੀ. ਵੀ. ਦੀ ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ...

Leave a Reply

Your email address will not be published. Required fields are marked *