Home / Breaking News / ਕਾਂਗਰਸ ਲੜੇਗੀ ਗੁਰਦਾਸਪੁਰ ਲੋਕਸਭਾ ਸੀਟ ਦੀ ਚੋਣ : ਜਾਖੜ

ਕਾਂਗਰਸ ਲੜੇਗੀ ਗੁਰਦਾਸਪੁਰ ਲੋਕਸਭਾ ਸੀਟ ਦੀ ਚੋਣ : ਜਾਖੜ

ਕਾਂਗਰਸ ਲੜੇਗੀ ਗੁਰਦਾਸਪੁਰ ਲੋਕਸਭਾ ਸੀਟ ਦੀ ਚੋਣ : ਜਾਖੜ

ਗੁਰਦਾਸਪੁਰ -22-09-17 ਲੋਕ ਸਭਾ ਸੀਟ ਦੀ ਉਪ ਚੋਣ ਲਈ ਚੁਣੇ ਗਏ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਇੱਥੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਪਾਰਟੀ ਰਾਸ਼ਟਰੀ ਮੁੱਦਿਆਂ ਨੂੰ ਆਧਾਰ ਬਣਾ ਕੇ ਇਸ ਉਪ ਚੋਣ ‘ਚ ਉਤਰੇਗੀ।ਗੁਰਦਾਸਪੁਰ ਸੀਟ ਨੂੰ ਲੈ ਕੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਇਕਜੁੱਟ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਪ ਪ੍ਰਧਾਨ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ‘ਤੇ ਉਪ ਤਰ੍ਹਾਂ ਨਾਲ ਖਰਾ ਉਤਰਣਗੇ। ਇਸ ਸੀਟ ਦਾ ਚੋਣ ਨਤੀਜਾ ਸਾਲ 2019 ‘ਚ ਹੋਣ ਵਾਲੀਆਂ ਦੇਸ਼ ਦੀਆਂ ਲੋਕ ਸਭਾ ਚੋਣਾਂ ਨੂੰ ਇਕ ਨਵੀਂ ਦਿਸ਼ਾ ਦੇਵੇਗਾ।

ਜਾਖੜ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਸੂਬੇ ਦੀ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਸਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਉਨ੍ਹਾਂ ਸਾਰੇ ਵਾਅਦਿਆਂ ਨੂੰ ਪੂਰੀ ਕਰੇਗੀ। ਇਸ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਤਿਆਰ ਹੋ ਚੁੱਕੀਆਂ ਹਨ ਤੇ ਕਈ ਤਿਆਰ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਦੀ ਜਨਤਾ ਸਾਬਕਾ ਅਕਾਲੀ-ਭਾਜਪਾ ਗਠਬੰਧਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੁਣ ਤਕ ਉਭਰ ਨਹੀਂ ਸਕੀ ਹੈ, ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀ ਜਨ-ਵਿਰੋਧੀ ਨੀਤੀਆਂ ਦੀ ਵਜ੍ਹਾ ਨਾਲ ਅੱਜ ਵਪਾਰੀ, ਉਦਯੋਗਪਤੀ, ਮਿਹਨਤ-ਮਜ਼ਦੂਰੀ ਕਰਨ ਵਾਲੇ ਲੋਕ ਨਿਰਾਸ਼ ਹੋ ਚੁੱਕੇ ਹਨ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *