ਗੁਰਦਾਸਪੁਰ ਤੋਂ ਮੋਦੀ ਸਰਕਾਰ ‘ਤੇ ਨਿਸ਼ਾਨੇ
ਗੁਰਦਾਸਪੁਰ -25-09-17 ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਡਟ ਗਏ ਹਨ। ਉਨ੍ਹਾਂ ਨੇ ਅੱਜ ਹਲਕੇ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਵਰਕਰਾਂ ਨਾਲ ਲੜੀਵਾਰ ਮੀਟਿੰਗਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਕੇਂਦਰ ਤੇ ਪੰਜਾਬ ਵਿੱਚ ਉਸ ਦੀਆਂ ਨਾਕਾਮੀਆਂ ਲਈ ਆੜੇ ਹੱਥੀਂ ਲਿਆ।
ਸੁਜਾਨਪੁਰ ਤੇ ਭੋਆ ਵਿੱਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨੇ ਕਿ ਕਿਹਾ ਕਿ ਉਨ੍ਹਾਂ ਨੂੰ ਬਾਹਰੀ ਕਹਿਣਾ ਗਲਤ ਹੈ। ਉਨ੍ਹਾਂ ਮਿਸਾਲ ਦਿੰਦਿਆਂ ਕਿਹਾ ਕਿ ਵਿਨੋਦ ਖੰਨਾ ਵੀ ਉਸੇ ਤਰ੍ਹਾਂ ਬਾਹਰੀ ਸੀ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਅਰੁਣ ਜੇਤਲੀ ਨੂੰ ਹਰਾਇਆ ਸੀ। ਜਾਖੜ ਨੇ ਵਰਕਰਾਂ ਸਾਹਮਣੇ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀਆਂ ਨਾਕਾਮੀਆਂ ਤੇ ਪੰਜਾਬ ਵਿੱਚ ਅਕਾਲੀ-ਭਾਜਪਾ ਗੱਠਜੋੜ ਦੇ ਦਹਾਕੇ ਦੇ ਕੁਸ਼ਾਸਨ ਦਾ ਚਿੱਠਾ ਫਰੋਲਿਆ।