Home / Breaking News / ਲੰਗਾਹ ਨੇ ਬਲਾਤਕਾਰ ਦੇ ਇਲਜ਼ਾਮ ਲੱਗਣ ਤੋਂ ਬਾਅਦਤਿਆਗੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੇ ਅਹੁਦੇ

ਲੰਗਾਹ ਨੇ ਬਲਾਤਕਾਰ ਦੇ ਇਲਜ਼ਾਮ ਲੱਗਣ ਤੋਂ ਬਾਅਦਤਿਆਗੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੇ ਅਹੁਦੇ

ਲੰਗਾਹ ਨੇ ਬਲਾਤਕਾਰ ਦੇ ਇਲਜ਼ਾਮ ਲੱਗਣ ਤੋਂ ਬਾਅਦਤਿਆਗੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੇ ਅਹੁਦੇ

ਬਲਾਤਕਾਰ -30-09-17 ਦਾ ਕੇਸ ਦਰਜ ਹੋਣ ਤੋਂ ਬਾਅਦ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਪਣੇ ਉੱਤੇ ਲੱਗੇ ਇਲਜ਼ਾਮ ਦਾ ਠੀਕਰਾ ਕੈਪਟਨ ਸਿਰ ਭੰਨਦਿਆਂ ਲੰਗਾਹ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸਿਆਸੀ ਕਿੜ ਕੱਢਣ ਖਾਤਰ ਉਸ ਨੂੰ ਫਸਾਇਆ ਹੈ।

ਸੁੱਚਾ ਸਿੰਘ ਲੰਗਾਹ ਨੇ ਆਪਣੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਉਸ ਨੂੰ ਇਸ ਮਾਮਲੇ ਵਿੱਚ ਫਸਾਇਆ ਗਿਆ ਹੈ। ਉਸ ਨੇ ਕਿਹਾ ਕਿ ਬੀਤੇ ਮਹੀਨੇ ਉਸ ਸਮੇਤ ਗੁਰਦਾਸਪੁਰ ਹਲਕੇ ਦੇ ਕਈ ਆਗੂਆਂ ‘ਤੇ ਝੂਠੇ ਕੇਸ ਦਰਜ ਕਰ ਲਏ ਸਨ, ਪਰ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ। ਲੰਗਾਹ ਨੇ ਕਿਹਾ ਕਿ 11 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਉਸ ਨੂੰ ਦੂਰ ਰੱਖਣ ਲਈ ਉਸ ‘ਤੇ ਝੂਠਾ ਕੇਸ ਪਾਇਆ ਗਿਆ ਹੈ।

ਦੱਸ ਦੇਈਏ ਕਿ ਸਾਬਕਾ ਮੰਤਰੀ ਵਿਰੁੱਧ ਗੁਰਦਾਸਪੁਰ ਪੁਲਿਸ ਨੇ ਸਿਟੀ ਥਾਣਾ ਵਿੱਚ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਹੈ। ਪੀੜਤ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਲੰਗਾਹ ਉਸ ਨੂੰ ਡਰਾ ਧਮਕਾ ਕੇ ਬੀਤੇ 8 ਸਾਲਾਂ ਤੋਂ ਉਸ ਦਾ ਸਰੀਰਕ ਸ਼ੋਸ਼ਣ ਕਰਦਾ ਆ ਰਿਹਾ ਹੈ। ਉਸ ਨੇ ਇਹ ਵੀ ਇਲਜ਼ਾਮ ਲਾਇਆ ਹੈ ਕਿ ਲੰਗਾਹ ਨੇ ਨਾ ਸਿਰਫ ਨੌਕਰੀ ਦਾ ਝਾਂਸਾ ਦੇ ਕੇ ਤੇ ਬਲੈਕਮੇਲ ਕਰ ਕੇ ਉਸ ਨਾਲ ਬਲਾਤਕਾਰ ਕੀਤਾ ਬਲਕਿ ਉਸ ਦੀ ਆਰਥਿਕ ਲੁੱਟ ਵੀ ਕੀਤੀ ਹੈ।

About admin

Check Also

ਆਸਟ੍ਰੇਲੀਆ ਦੀ ਯਾਤਰਾ ‘ਤੇ ਗਏ ਛੱਤੀਸਗੜ੍ਹ ਦੇ ਮੁੱਖ ਮੰਤਰੀ

ਛੱਤੀਸਗੜ੍ਹ ਸਰੋਤ ਪੱਖੋਂ ਅਮੀਰ ਆਸਟ੍ਰੇਲੀਆ ਨਾਲ ਨਿਵੇਸ਼ ਆਕਰਸ਼ਿਤ ਕਰਨ ‘ਤੇ ਧਿਆਨ ਦੇ ਰਿਹਾ ਹੈ। ਆਸਟ੍ਰੇਲੀਆ ...

Leave a Reply

Your email address will not be published. Required fields are marked *