Breaking News
Home / Breaking News / ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦੇਣ ਵਾਲੇ ਭਗਵਾਨ ਵਾਲਮੀਕਿ – ਪ੍ਰਨੀਤ ਕੌਰ

ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦੇਣ ਵਾਲੇ ਭਗਵਾਨ ਵਾਲਮੀਕਿ – ਪ੍ਰਨੀਤ ਕੌਰ

ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦੇਣ ਵਾਲੇ ਭਗਵਾਨ ਵਾਲਮੀਕਿ – ਪ੍ਰਨੀਤ ਕੌਰ

ਸ਼ਾਹੀ ਸ਼ਹਿਰ-5-10-17 ਪਟਿਆਲਾ ਵਿਚ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਭਗਵਾਨ ਵਾਲਮੀਕਿ ਮੰਦਰ ਵਿਚ ਨਤਮਸਤਕ ਹੋਏ । ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਕਰੁਨਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਦਿਖਾਏ ਹੋਏ ਰਸਤੇ ‘ਤੇ ਹਰ ਇਨਸਾਨ ਨੂੰ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਦੇਵ ਭਾਸ਼ਾ ਸੰਸਕ੍ਰਿਤ ਦੇ ਪਿਤਾਮਾ ਸਨ, ਜਿਨ੍ਹਾਂ ਨੇ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਆਪਣੇ ਮਹਾਨ ਗ੍ਰੰਥ ਸ੍ਰੀ ਰਮਾਇਣ ਰਾਹੀਂ ਜਨਤਾ ਨੂੰ ਦਿੱਤਾ।

ਉਨ੍ਹਾਂ ਵਲੋਂ ਰਚਿਤ ਸ੍ਰੀ ਰਮਾਇਣ ਮਨੁੱਖੀ ਕਦਰਾਂ ਕੀਮਤਾਂ ਦੀ ਇਕ ਸਾਕਾਰ ਰਚਨਾ ਹੈ। ਭਗਵਾਨ ਵਾਲਮੀਕਿ ਜੀ ਵਲੋਂ ਰਚਿਤ ਇਹ ਮਹਾਨ ਗ੍ਰੰਥ ਸਦੀਆਂ ਤੋਂ ਲੋਕਾਂ ਨੂੰ ਆਦਰਸ਼ ਜੀਵਨ ਜਿਉਣ ਅਤੇ ਨੈਤਿਕਤਾ ‘ਤੇ ਚੱਲਣ ਦਾ ਸੁਨੇਹਾ ਦਿੰਦਾ ਆ ਰਿਹਾ ਹੈ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਵਿਚ ਬਰਾਬਰਤਾ, ਆਦਰਸ਼ ਵਿਅਕਤੀ, ਆਦਰਸ਼ ਰਾਜਾ ਬਣਨ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਇਹ ਦਿਹਾੜਾ ਆਪਸੀ ਭਾਈਚਾਰਕ ਸਾਂਝ, ਸਦਭਾਵਨਾ ਤੇ ਪਿਆਰ ਨਾਲ ਮਨਾਇਆ ਜਾ ਰਿਹਾ ਹੈ। ਸ਼ੋਭਾ ਯਾਤਰਾ ਨੂੰ ਝੰਡੀ ਦੇਣ ਤੋਂ ਬਾਅਦ ਐਡਵੋਕੇਟ ਸ਼ੈਲਿੰਦਰ ਮੋਂਟੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਸ੍ਰਿਸ਼ਟੀ ਰਚਿਤਾ ਹਨ।

About admin

Check Also

ਸੁੱਖਾ’ ਸੁਖਪਾਲ ਖਹਿਰਾ ਸੋਸ਼ਲ ਮੀਡੀਆ ‘ਚ ਚਰਚਿਤ : ਜਗੀਰ ਕੌਰ

ਜਲੰਧਰ,17/11/17 :- ਬੀਬੀ ਜਗੀਰ ਕੌਰ ਨੇ ਸੁਖਪਾਲ ਖਹਿਰਾ ‘ਤੇ ਵੱਡਾ ਹਮਲਾ ਬੋਲਿਆ ਹੈ। ਜਲੰਧਰ ਵਿਖੇ ...

Leave a Reply

Your email address will not be published. Required fields are marked *