Breaking News
Home / Breaking News / ਜਾਖੜ ਨੂੰ ਗੁਰਦਾਸਪੁਰ ‘ਚ ਯਾਦ ਆਏ ਕਿਸਾਨ

ਜਾਖੜ ਨੂੰ ਗੁਰਦਾਸਪੁਰ ‘ਚ ਯਾਦ ਆਏ ਕਿਸਾਨ

ਜਾਖੜ ਨੂੰ ਗੁਰਦਾਸਪੁਰ ‘ਚ ਯਾਦ ਆਏ ਕਿਸਾਨ

ਪੰਜਾਬ -6-10-17 ਕਾਂਗਰਸ ਦੇ ਪ੍ਰਧਾਨ ਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਸੁਨੀਲ ਜਾਖੜ ਨੇ ਕਿਸਾਨਾਂ ਦੀ ਯਾਦ ਆਈ ਹੈ। ਉਨ੍ਹਾਂ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਮੋਦੀ ਸਰਕਾਰ ਨੂੰ ਰਗਰੇ ਲਾਏ। ਉਨ੍ਹਾਂ ਆਖਿਆ ਕਿ ਲੋਕ ਸਭਾ ਵਿੱਚ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲਾ ਕੋਈ ਕਿਸਾਨ ਨੇਤਾ ਨਾ ਹੋਣ ਕਰਕੇ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੇ ਖੇਤੀ ਅਰਥਚਾਰੇ ਦਾ ਭੱਠਾ ਬਿਠਾ ਦਿੱਤਾ ਹੈ।

ਗੁਰਦਾਸਪੁਰ, ਡੇਰਾ ਬਾਬਾ ਨਾਨਕ ਤੇ ਬਟਾਲਾ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਉਮੀਦਵਾਰ ਨੇ ਆਖਿਆ ਕਿ ਲੋਕ ਸਭਾ ਵਿੱਚ ਕਿਸਾਨਾਂ ਦੀ ਨੁਮਾਇੰਦਗੀ ਕਰਨ ਵਾਲਾ ਕੋਈ ਕਿਸਾਨ ਲੀਡਰ ਨਾ ਹੋਣ ਕਰਕੇ ਕੇਂਦਰ ਸਰਕਾਰ ਵੱਲੋਂ ਜੀ.ਐਸ.ਟੀ. ਸਮੇਤ ਹੋਰ ਮਹੱਤਵਪੂਰਨ ਫੈਸਲਿਆਂ ਵਿੱਚ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਸਲਾਹ ਕੀਤੇ ਬਿਨਾਂ ਟਰੈਕਟਰਾਂ ਤੇ ਇੱਥੋਂ ਤੱਕ ਕਿ ਆਟੇ ’ਤੇ ਵੀ ਜੀ.ਐਸ.ਟੀ. ਲਾ ਦਿੱਤਾ ਜਦਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਉਨ੍ਹਾਂ ਨੇ ਲੋਕ ਸਭਾ ਵਿਚ ਕਿਸਾਨਾਂ ਦੇ ਹੱਕਾਂ ਲਈ ਲੜਨ ਦਾ ਵਾਅਦਾ ਕੀਤਾ।

ਜਾਖੜ ਨੇ ਆਖਿਆ ਕਿ ਉਹ ਖੁਦ ਕਿਸਾਨ ਹੋਣ ਕਰਕੇ ਕਿਸਾਨ ਭਾਈਚਾਰੇ ਦੀ ਹਾਲਤ ਨੂੰ ਚੰਗੀ ਤਰ੍ਹਾਂ ਸਮਝ ਸਕਦੇ ਹਨ ਜਿਨ੍ਹਾਂ ਦੀ ਦਸਾਂ-ਨਹੁੰਆਂ ਦੀ ਕਿਰਤ ਕਮਾਈ ਨੂੰ ਕੇਂਦਰ ਸਰਕਾਰ ਵੱਲੋਂ ਠੱਗਿਆ ਜਾ ਰਿਹਾ ਹੈ ਜਦਕਿ ਦੂਜੇ ਪਾਸੇ ਇਹ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤ ਪਾਲ ਰਹੀ ਹੈ। ਉਨ੍ਹਾਂ ਨੇ ਹੈਰਾਨੀ ਜ਼ਾਹਰ ਕੀਤੀ ਕਿ ਖੁਦ ਨੂੰ ਕਿਸਾਨ ਦੱਸਣ ਵਾਲੇ ਬਾਦਲ ਕਿਸਾਨਾਂ ਦੀਆਂ ਸਮੱਸਿਆਵਾਂ ਸਮਝਣ ਤੇ ਮੁੱਖ ਮੰਤਰੀ ਹੁੰਦਿਆਂ ਮੋਦੀ ਸਰਕਾਰ ਕੋਲ ਕਿਸਾਨਾਂ ਦੀ ਗੱਲ ਕਰਨ ਵਿੱਚ ਨਾਕਾਮ ਰਹੇ ਹਨ।

About admin

Check Also

ਅਮਿਤਾਭ ਤੇ ਰਿਸ਼ੀ ਕਪੂਰ ਪਿਓ-ਪੁੱਤਰ ਦੇ ਕਿਰਦਾਰ ‘ਚ ਆਉਣਗੇ ਨਜ਼ਰ

ਬਾਲੀਵੁੱਡ ਦੇ ਦੋ ਸੀਨੀਅਰ ਐਕਟਰ ਅਮਿਤਾਭ ਬੱਚਨ ਤੇ ਰਿਸ਼ੀ ਕਪੂਰ 27 ਸਾਲ ਬਾਅਦ ਇਕੱਠੇ ਸਕ੍ਰੀਨ ...

Leave a Reply

Your email address will not be published. Required fields are marked *