Home / Featured / ਵੱਖ-ਵੱਖ ਥਾਈਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਵੱਖ-ਵੱਖ ਥਾਈਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ -ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਾਡਲ ਟਾਊਨ ਜਲੰਧਰ ਵਿੱਚ ਸ੍ਰੀ ਗੁਰੂ ਰਾਮ ਦਾਸ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੇਰ ਅਤੇ ਸ਼ਾਮ ਦੇ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਗਏ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਭਾਈ ਜਗਤਾਰ ਸਿੰਘ, ਭਾਈ ਸਾਹਿਬ ਸਿੰਘ, ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਜਥੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਗੁਰੂ ਅਮਰ ਦਾਸ ਪਬਲਿਕ ਸਕੂਲ ਮਾਡਲ ਟਾਊਨ ਦੇ ਬੱਚਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਨਿਹਾਲ ਕੀਤਾ | ਗਿਆਨੀ ਅਜੀਤ ਸਿੰਘ ਰਤਨ ਨੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੇ ਰੌਸ਼ਨੀ ਪਾਈ | ਸਵੇਰ ਦੇ ਦੀਵਾਨ ਦੀ ਸਮਾਪਤੀ ਤੇ ਚਾਹ ਅਤੇ ਪੂੜੀਆਂ-ਛੋਲਿਆਂ ਦਾ ਲੰਗਰ ਅਤੇ ਰਾਤ ਦੇ ਦੀਵਾਨ ਦੀ ਸਮਾਪਤੀ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ, ਸੁਰਜੀਤ ਸਿੰਘ ਅਰੋੜਾ, ਕੁਲਤਾਰਨ ਸਿੰਘ ਅਨੰਦ, ਪਰਮਪ੍ਰੀਤ ਸਿੰਘ ਸੋਨੂੰ, ਨੇ ਕੀਰਤਨ ਕਰਨ ਵਾਲੇ ਰਾਗੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਸਮੇਂ ਡਾ. ਐਚ .ਐਮ ਹੁਰੀਆ, ਭੁਪਿੰਦਰ ਸਿੰਘ, ਗੁਰਬੀਰ ਸਿੰਘ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਅਤੇ ਜੋੜਾ ਘਰ ਦੇ ਸਹਿਯੋਗੀ ਮੈਂਬਰ ਜਸਵਿੰਦਰ ਸਿੰਘ ਮੱਕੜ, ਰਾਜਿੰਦਰ ਸਿੰਘ ਸੇਠੀ, ਕੈਪਟਨ ਸਤਿੰਦਰ ਪਾਲ ਸਿੰਘ, ਡਾ.ਸਤਿੰਦਰ ਸਿੰਘ ਬਜਾਜ, ਵਰਿੰਦਰ ਸਿੰਘ ਗਰੋਵਰ, ਪਰਮਿੰਦਰ ਸਿੰਘ ਬਜਾਜ, ਅਤੇ ਲੱਕੀ ਵਾਲੀਆ, ਤੇਜਿੰਦਰ ਸਿੰਘ ਖਹਿਰਾ, ਸੁਰਜਨ ਸਿੰਘ ਬਜਾਜ ਆਦਿ ਵੀ ਹਾਜ਼ਰ ਸਨ | ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਰੰਗ-ਬਿਰੰਗੇ ਫ਼ੁੱਲਾਂ ਅਤੇ ਰੌਸ਼ਨੀਆਂ ਨਾਲ ਸਜਾਇਆ ਗਿਆ ਸੀ | ਸ੍ਰੀ ਗੁਰੂ ਗਰੰਥ ਸਾਹਿਬ ਜੀ ਰੰਗ -ਬਿਰੰਗੇ ਫ਼ੁੱਲਾਂ ਨਾਲ ਸਜਾਈ ਪਾਲਕੀ ਵਿੱਚ ਸੁਭਾਏਮਾਨ ਸਨ | ਇਸ ਸਮਾਗਮ ਵਿੱਚ ਸ਼ਹਿਰ ਦੀਆਂ ਮੰਨੀਆਂ-ਪ੍ਰਮੰਨੀਆਂ ਹਸਤੀਆਂ ਅਤੇ ਪਤਵੰਤੇ ਸੱਜਣ ਹਾਜ਼ਰ ਸਨ |


ਗੁਰਦੁਆਰਾ ਡਿਫੈਂਸ ਕਲੋਨੀ ਵਿਖੇ ਸ੍ਰੀ ਗੁਰੂ ਰਾਮ ਦਾਸ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਜਲੰਧਰ, 7 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਡਿਫੈਂਸ ਕਲੋਨੀ ਜਲੰਧਰ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਦਾ ਪ੍ਰਕਾਸ਼ ਦਿਹਾੜਾ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿੱਚ ਸਵੇਰ ਅਤੇ ਸ਼ਾਮ ਦੇ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਗੁਰੂ ਘਰ ਦੇ ਕੀਰਤਨੀਏ ਭਾਈ ਅਵਤਾਰ ਸਿੰਘ ਧਾਰੋਵਾਲ, ਤੇ ਭਾਈ ਸ਼ਮਸ਼ੇਰ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਬੀਬ ਜਸਜੀਤ ਕੌਰ ਐਡਵੋਕੇਟ, ਬੂਟਾ ਸਿੰਘ ਸਚਦੇਵਾ ਅਤੇ ਗਿਆਨੀ ਤਜਿੰਦਰਪਾਲ ਸਿੰਘ ਨੂੰ ਗੁਰੂ ਮਹਾਰਾਜ ਦੇ ਜੀਵਨ ਸਬੰਧੀ ਵਿਸਥਾਰ ਸਾਹਿਤ ਸੰਗਤਾਂ ਨੂੰ ਜਾਣੂ ਕਰਵਾਇਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰਮਾਤਮਾ ਸਿੰਘ ਗੁਰਪੂਰਬ ਦੀ ਵਧਾਈ ਦਿੱਤੀ ਅਤੇ ਸਮਾਗਮ ‘ਚ ਸ਼ਾਮਿਲ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਰਨਲ ਗੁਰਮੁੱਖ ਸਿੰਘ, ਡਾ.ਰਜਿੰਦਰ ਸਿੰਘ, ਜਥੇਦਾਰ ਇੰਦਰਜੀਤ ਸਿੰਘ, ਜਸਵਿੰਦਰ ਸਿੰਘ ਲਾਲੀ, ਡੀ.ਐਸ.ਪੀ. ਜਸਵੀਰ ਸਿੰਘ ਰੰਧਾਵਾ, ਨਰਿੰਦਰ ਸਿੰਘ ਕਲਸੀ, ਬੰਤ ਸਿੰਘ, ਲਖਬੀਰ ਸਿੰਘ ਕਾਲਸਾ, ਉਂਕਾਰ ਸਿੰਘ, ਰਣਜੀਤ ਸਿੰਘ ਗੋਰਾਇਆ, ਸੇਵਾ ਸਿੰਘ, ਤਹਿਸੀਲਦਾਰ ਤੁਲੀ, ਪਿ੍ਤਪਾਲ ਸਿੰਘ, ਇੰਦਰ ਮੋਹਣ ਸਿੰਘ, ਬਲਰਾਜ ਸਿੰਘ ਗੁਰਾਇਆ, ਊਧਮ ਸਿੰਘ ਮੁੱਧੜ, ਅਜੀਤ ਸਿੰਘ , ਮਹੀਪਾਲ ਸਿੰਘ, ਸਤਵਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਗੈਰੀ ਵੀ ਹਾਜ਼ਰ ਸਨ |


ਸ੍ਰੀ ਸੁਖਮਨੀ ਸਾਹਿਬ ਜੀ ਦੇ ਹਫ਼ਤਾਵਾਰੀ ਪਾਠ ਅੱਜ
ਜਲੰਧਰ, 7 ਅਕਤੂਬਰ (ਫੁੱਲ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਰੈਣਕ ਬਾਜ਼ਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਦੀ ਖੁਸ਼ੀ ‘ਚ ਦਿਨ ਐਤਵਾਰ 8 ਅਕਤੂਬਰ ਨੂੰ ਸਵੇਰੇ 7 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬਾਜ਼ਾਰ ਸ਼ੇਖਾਂ ਵਿਖੇ ਹਫ਼ਤਾਵਾਰੀ ਸਮਾਗਮ ਹੋਣਗੇ | ਇਸ ਸਮਾਗਮ ‘ਚ ਗੁਰੂ ਘਰ ਦੇ ਕੀਰਤਨੀਏ ਭਾਈ ਪਰਮਜੀਤ ਸਿੰਘ ਸੇਵਕ, ਭਾਈ ਹਰਮਨਪ੍ਰੀਤ ਸਿੰਘ ਅਤੇ ਭਾਈ ਗੁਰਮਨਪ੍ਰੀਤ ਸਿੰਘ ਕੀਰਤਨ ਦੀ ਹਾਜ਼ਰੀ ਭਰਨਗੇ | ਕਥਾਵਾਚਕ ਭਾਈ ਮਨਜੀਤ ਸਿੰਘ ਸੇਵਕ ਵੱਲੋਂ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ ਜਾਵੇਗਾ | ਇਹ ਜਾਣਕਾਰੀ ਸ. ਜਗਮੋਹਨ ਸਿੰਘ ਲਾਇਲਪੁਰੀ ਨੇ ਦਿੱਤੀ |
ਗੁਰਮਤਿ ਸਮਾਗਮ ਕੱਲ੍ਹ
ਜਲੰਧਰ, 7 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਧੰਨ-ਧੰਨ ਸ੍ਰੀ ਗੁਰੂ ਰਾਮ ਦਾਸ ਸਾਹਿਬ ਦੇ ਪ੍ਰਕਾਸ਼ ਪੂਰਬ ਦੇ ਸਬੰਧ ‘ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਜ਼ਾਰ ਸ਼ੇਖਾਂ ਵਿਖੇ 9 ਅਕਤੂਬਰ ਦਿਨ ਸੋਮਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਵਰਿੰਦਰ ਸਿੰਘ ਬਿੰਦਰਾ ਨੋੇ ਦੱਸਿਆ ਕਿ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪੰਰਤ ਭਾਈ ਪਰਮਜੀਤ ਸਿੰਘ ਸੇਵਕ ਹਜੂਰੀ ਰਾਗੀ ਅਤੇ ਭਾਈ ਗਗਨਦੀਪ ਸਿੰਘ ਸ੍ਰੀ ਗੰਗਾਨਗਰ ਵਾਲੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *