Home / Breaking News / ਕਰਨਾਟਕ ‘ਚ ਭਿਆਨਕ ਸੜਕ ਹਾਦਸੇ ‘ਚ 13 ਮਰੇ, 15 ਜ਼ਖਮੀ

ਕਰਨਾਟਕ ‘ਚ ਭਿਆਨਕ ਸੜਕ ਹਾਦਸੇ ‘ਚ 13 ਮਰੇ, 15 ਜ਼ਖਮੀ

ਕਰਨਾਟਕ ਦੇ ਮਾਂਡਯਾ ਜ਼ਿਲੇ ‘ਚ ਐਤਵਾਰ ਨੂੰ ਦੇਰ ਰਾਤ ਇਕ ਟੈਂਪੂ ਦੇ ਦਰੱਖਤ ਨਾਲ ਟਕਰਾਉਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 15 ਤੋਂ ਵਧ ਲੋਕ ਜ਼ਖਮੀ ਹੋ ਗਏ। ਪੁਲਸ ਕਮਿਸ਼ਨਰ ਮੰਜੂ ਸ਼੍ਰੀ ਨੇ ਦੱਸਿਆ ਕਿ ਟੈਂਪੂ ‘ਤੇ ਸਵਾਰ ਲੋਕ ਵਿਆਹ ਸਮਾਰੋਹ ‘ਚ ਸ਼ਾਮਲ ਹੋਣ ਜਾ ਰਹੇ ਸਨ ਅਤੇ ਵਾਹਨ ਭਰਿਆ ਹੋਇਆ ਸੀ। ਪੁਲਸ ਨੇ ਦੱਸਿਆ ਕਿ ਓਵਰਟੇਕ ਕਰਨ ਦੀ ਕੋਸ਼ਿਸ਼ ‘ਚ ਚਾਲਕ ਨੇ ਕੰਟਰੋਲ ਗਵਾ ਦਿੱਤਾ ਅਤੇ ਟੈਂਪੂ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਿਆ। ਇਸ ਹਾਦਸੇ ‘ਚ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 26 ਲੋਕ ਜ਼ਖਮੀ ਹੋ ਗਏ।

ਜ਼ਖਮੀਆਂ ਨੂੰ ਮਾਂਡਯਾ ਅਤੇ ਮੈਸੁਰੂ ਦੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ, ਜਿੱਥੇ 11 ਲੋਕਾਂ ਦੀ ਮੌਤ ਹੋ ਗਈ। ਬਾਅਦ ‘ਚ ਗੰਭੀਰ ਰੂਪ ਨਾਲ ਜ਼ਖਮੀ 7 ਲੋਕਾਂ ਨੂੰ ਬੈਂਗਲੁਰੂ ਦੇ ਨਿਮਹਾਂਸ ‘ਚ ਭਰਤੀ ਕਰਵਾਇਆ ਗਿਆ। ਪੁਲਸ ਅਨੁਸਾਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

About admin

Check Also

ਆਸਟ੍ਰੇਲੀਆ ਦੀ ਯਾਤਰਾ ‘ਤੇ ਗਏ ਛੱਤੀਸਗੜ੍ਹ ਦੇ ਮੁੱਖ ਮੰਤਰੀ

ਛੱਤੀਸਗੜ੍ਹ ਸਰੋਤ ਪੱਖੋਂ ਅਮੀਰ ਆਸਟ੍ਰੇਲੀਆ ਨਾਲ ਨਿਵੇਸ਼ ਆਕਰਸ਼ਿਤ ਕਰਨ ‘ਤੇ ਧਿਆਨ ਦੇ ਰਿਹਾ ਹੈ। ਆਸਟ੍ਰੇਲੀਆ ...

Leave a Reply

Your email address will not be published. Required fields are marked *