Home / Featured / ਬੱਸ ਅਤੇ ਕਾਰ ਦੀ ਟੱਕਰ ਨਾਲ ਵਾਪਰਿਆਂ ਦਰਦਨਾਕ ਹਾਦਸਾ, ਇਕ ਦੀ ਮੌਤ

ਬੱਸ ਅਤੇ ਕਾਰ ਦੀ ਟੱਕਰ ਨਾਲ ਵਾਪਰਿਆਂ ਦਰਦਨਾਕ ਹਾਦਸਾ, ਇਕ ਦੀ ਮੌਤ

ਅੰਮ੍ਰਿਤਸਰ ਨੈਸ਼ਨਲ ਹਾਈਵੇ ਨੰਬਰ-54 ‘ਚ ਪੈਂਦੇ ਪਿੰਡ ਮਨਸੀਆ ਕਲਾਂ ਦੇ ਨੇੜੇ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਗੰਭੀਰ ਤੌਰ ‘ਤੇ ਜ਼ਖਮੀ ਹਨ। ਜ਼ਖਮੀਆਂ ਨੂੰ ਇਲਾਜ ਲਈ ਜ਼ੀਰਾ ਦੇ ਸਿਵਲ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ ਹੈ ਪਰ ਹਾਲਤ ਜ਼ਿਆਦਾ ਖਰਾਬ ਹੋਣ ‘ਤੇ ਡਾਕਟਰਾਂ ਨੇ ਉਨ੍ਹਾਂ ਨੂੰ ਡੀ. ਐੱਮ. ਸੀ. ਲੁਧਿਆਣਾ ਵਿਖੇ ਰੈਫਰ ਕਰ ਦਿੱਤਾ।


ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਵਣ ਸਿੰਘ ਨੇ ਦੱਸਿਆ ਕਿ ਯਾਤਰੀਆਂ ਨਾਲ ਭਰੀ ਬੱਸ ਜੋ ਅੰਮ੍ਰਿਤਸਰ ਤੋਂ ਆ ਰਹੀ ਸੀ ਅਤੇ ਇਕ ਕਾਰ ਜ਼ੀਰਾ ਤੋਂ ਅੰਮ੍ਰਿਤਸਰ ਜਾ ਰਹੀ ਸੀ। ਪਿੰਡ ਮਲਸੀਆ ਕਲਾਂ ਨੇੜੇ ਪਹੁੰਚਣ ‘ਤੇ ਇਨ੍ਹਾਂ ਦੀ ਆਪਸ ‘ਚ ਟੱਕਰ ਹੋਣ ਨਾਲ ਕਾਰ ਸਵਾਰ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ। ਇਸ ਟੱਕਰ ਨਾਲ ਜ਼ਖਮੀ ਹੋਏ 2 ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ। ਜ਼ਿਕਰਯੋਗ ਹੈ ਕਿ ਨੈਸ਼ਨਲ ਹਾਈਵੇ ‘ਤੇ ਪਿਛਲੇ ਲੰਬੇ ਸਮੇਂ ਤੋਂ ਕੰਮ ਚੱਲ ਰਿਹਾ ਸੀ, ਜਿਸ ਨਾਲ ਹਾਈਵੇ ਨੂੰ ਕਈ ਥਾਵਾਂ ਤੋਂ ਡਾਈਵਰਟ ਕਰਨ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਕੀਮਤੀ ਜਾਨਾਂ ਮੌਤ ਦੇ ਮੂੰਹ ‘ਚ ਚੱਲੀਆਂ ਜਾਂਦੀਆਂ ਹਨ।

About admin

Check Also

ਲੁਧਿਆਣਾ ਸਿਟੀ ਸੈਂਟਰ ਘੋਟਾਲੇ ਤੇ ਕੀ ਬੋਲੇ ??? ਸਿਮਰਜੀਤ ਸਿੰਘ ਬੈਂਸ

ਲੁਧਿਆਣਾ ‘ਚ ਸਿਟੀ ਸਕੈਨ ਘੋਟਾਲੇ ‘ਚ ਜਦੋਂ ਵਿਜੀਲੈਂਸ ਦੇ ਸਾਬਕਾ ਐੱਸ. ਐੱਸ. ਪੀ. ਕੰਵਰਜੀਤ ਸਿੰਘ ...

Leave a Reply

Your email address will not be published. Required fields are marked *

My Chatbot
Powered by Replace Me