Home / Breaking News / ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਆਤਮ-ਹੱਤਿਆ

ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਆਤਮ-ਹੱਤਿਆ

ਥਾਣਾ ਫਤਿਹਪੁਰ ਤਹਿਤ ਇਕ ਪਿੰਡ ‘ਚ ਵਿਅਕਤੀ ਵੱਲੋਂ ਫਾਹਾ ਲਗਾ ਕੇ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਚਮਨ ਲਾਲ ਪੁੱਤਰ ਕਰਤਾਰ ਸਿੰਘ ਵਾਸੀ ਮੰਭਾਰ ਜੋ ਕਿ ਨਿੱਜੀ ਸਕੂਲ ‘ਚ ਬੱਸ ਡਰਾਈਵਰ ਸੀ ਜਦਕਿ ਉਸ ਦੀ ਪਤਨੀ ਪੇਕੇ ‘ਚ ਸੀ। ਸਵੇਰੇ ਨਾਲ ਜਾਗਣ ‘ਤੇ ਜਦੋਂ ਗੁਆਂਢ ਵਾਲੇ ਉਸ ਦਾ ਪਤਾ ਕਰਨ ਆਏ ਤਾਂ ਕਮਰਾ ਖੋਲ੍ਹਿਆ ਤਾਂ ਉਨ੍ਹਾਂ ਦੇ ਹੋਸ਼ ਉਡ ਗਏ। ਚਮਨ ਲਾਲ ਨੂੰ ਕਮਰੇ ‘ਚ ਪੱਖੇ ਨਾਲ ਲਟਕਦਾ ਪਿਆ ਸੀ। ਇਸ ਦੀ ਸੂਚਨਾ ਉਨ੍ਹਾਂ ਨੇ ਪੰਚਾਇਤ ਉਪ-ਪ੍ਰਧਾਨ ਨਿਰਮਲ ਸਿੰਘ ਨੂੰ ਦਿੱਤੀ, ਜਿਨ੍ਹਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਕਬਜ਼ੇ ‘ਚ ਲਿਆ। ਐਸ.ਐਚ.ਓ ਫਤਿਹਪੁਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਬਰਾਂ ਨੂੰ ਸੌਂਪ ਦਿੱਤਾ ਹੈ ਅਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ 10 ਅਤੇ 8 ਸਾਲ ਦੇ 2 ਲੜਕੇ ਹਨ।

 

About admin

Check Also

ਆਸਟ੍ਰੇਲੀਆ ਦੀ ਯਾਤਰਾ ‘ਤੇ ਗਏ ਛੱਤੀਸਗੜ੍ਹ ਦੇ ਮੁੱਖ ਮੰਤਰੀ

ਛੱਤੀਸਗੜ੍ਹ ਸਰੋਤ ਪੱਖੋਂ ਅਮੀਰ ਆਸਟ੍ਰੇਲੀਆ ਨਾਲ ਨਿਵੇਸ਼ ਆਕਰਸ਼ਿਤ ਕਰਨ ‘ਤੇ ਧਿਆਨ ਦੇ ਰਿਹਾ ਹੈ। ਆਸਟ੍ਰੇਲੀਆ ...

Leave a Reply

Your email address will not be published. Required fields are marked *