Home / Breaking News / ਜੱਗੀ ਜੌਹਲ ਦੇ ਮਾਮਲੇ ‘ਤੇ ਬੋਲੇ ਭਗਵੰਤ ਮਾਨ, ਦਿੱਤਾ ਵੱਡਾ ਬਿਆਨ

ਜੱਗੀ ਜੌਹਲ ਦੇ ਮਾਮਲੇ ‘ਤੇ ਬੋਲੇ ਭਗਵੰਤ ਮਾਨ, ਦਿੱਤਾ ਵੱਡਾ ਬਿਆਨ

 

 

 

ਪੰਜਾਬ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਦੇ ਹੱਕ ਵਿਚ ਭਗਵੰਤ ਮਾਨ ਨੇ ਆਵਾਜ਼ ਬੁਲੰਦ ਕੀਤੀ ਹੈ। ਜਗਤਾਰ ਸਿੰਘ ਜੱਗੀ ਜੌਹਲ ਦੇ ਮਾਮਲੇ ‘ਚ ਬੋਲਦੇ ਹੋਏ ਭਗਵੰਤ ਮਾਨ ਨੇ ਪੰਜਾਬ ਪੁਲਸ ‘ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ। ਮਾਨ ਨੇ ਕਿਹਾ ਕਿ ਜਗਤਾਰ ਜੌਹਲ ਨੂੰ ਪੁਲਸ ਨੇ ਅੰਬੈਸੀ ਨਾਲ ਵੀ ਗੱਲ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਦਕਿ ਇਸ ਮਾਮਲੇ ਵਿਚ ਪੁਲਸ ਨੂੰ ਪਹਿਲਾਂ ਬ੍ਰਿਟਿਸ਼ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਸੀ।
ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਪੁਲਸ ਨੇ ਜੌਹਲ ਮਾਮਲੇ ‘ਚ ਕੀਤਾ ਹੈ, ਇਸ ਨੂੰ ਵੇਖ ਕੇ ਵਿਦੇਸ਼ਾਂ ਵਿਚ ਬੈਠੇ ਪੰਜਾਬੀ ਪੰਜਾਬ ਆਉਣ ਤੋਂ ਕੰਨੀ ਕਤਰਾਉਣਗੇ। ਮਾਨ ਨੇ ਕਿਹਾ ਕਿ ਪੰਜਾਬ ਪੁਲਸ ਦੀ ਇਸ ਕਾਰਵਾਈ ਨਾਲ ਦੇਸ਼ ਦਾ ਅਕਸ ਖਰਾਬ ਹੋਇਆ ਹੈ ਅਤੇ ਪੁਲਸ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਸਬੂਤਾਂ ਦੇ ਆਧਾਰ ‘ਤੇ ਬ੍ਰਿਟਿਸ਼ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ।

About admin

Check Also

ਨਵੇਂ ਸਾਲ ਤੇ ਵਿਆਹਾਂ ‘ਚ ਨਹੀਂ ਚੱਲਣਗੇ ਪਟਾਕੇ

ਹਰਿਆਣਾ ਦੇ ਐੱਨ. ਸੀ. ਆਰ. ਖੇਤਰ ਨੂੰ ਛੱਡ ਕੇ ਪੂਰੇ ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ‘ਚ ਵਿਆਹ ...

Leave a Reply

Your email address will not be published. Required fields are marked *