Breaking News
Home / Featured / Crime / ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫਿਜ ਸਈਦ ਰਿਹਾਅ ਹੋਵੇਗਾ

ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫਿਜ ਸਈਦ ਰਿਹਾਅ ਹੋਵੇਗਾ

ਲਾਹੌਰ ਹਾਈ ਕੋਰਟ ਨੇ ਹਾਫਿਜ ਸਈਦ ਦੀ ਨਜ਼ਰਬੰਦੀ ਨੂੰ ਖਤਮ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਮੰਗਲਵਾਰ ਨੂੰ ਨਿਆਂਇਕ ਸਮੀਖਿਆ ਬੋਰਡ ਸਾਹਮਣੇ ਹਾਫਿਜ ਸਈਦ ਦੀ ਨਜ਼ਰਬੰਦੀ ਖਤਮ ਨਾ ਕੀਤੇ ਜਾਣ ਦੀ ਅਪੀਲ ਕੀਤੀ ਸੀ। ਪੰਜਾਬ ਸਰਕਾਰ ਨੇ ਬੋਰਡ ਨੂੰ ਕਿਹਾ ਕਿ ਜੇ ਹਾਫਿਜ ਸਈਦ ਦੀ ਨਜ਼ਰਬੰਦੀ ਖਤਮ ਕੀਤੀ ਜਾਂਦੀ ਹੈ ਤਾਂ ਇਸ ਨਾਲ ਅੰਤਰ ਰਾਸ਼ਟਰੀ ਭਾਈਚਾਰੇ ਵਿਚ ਗਲਤ ਮੈਸੇਜ ਜਾ ਸਕਦਾ ਹੈ ਅਤੇ ਅੰਤਰ ਰਾਸ਼ਟਰੀ ਭਾਈਚਾਰੇ ਵੱਲੋਂ ਪਾਕਿਸਤਾਨ ਨੂੰ ਕਈ ਤਰ੍ਹਾਂ ਦੀਆਂ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੰਤਰ ਰਾਸ਼ਟਰੀ ਭਾਈਚਾਰੇ ਦੀ ਨਾਰਾਜ਼ਗੀ ਤੋਂ ਬਚਣ ਲਈ ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਹਾਫਿਜ ਦੀ ਨਜ਼ਰਬੰਦੀ ਨੂੰ ਹੋਰ ਤਿੰਨ ਮਹੀਨੇ ਜਾਰੀ ਰੱਖਣ ਦੀ ਇਜਾਜ਼ਤ ਮੰਗੀ ਸੀ, ਜਿਸ ਨੂੰ ਰੱਦ ਕਰਦੇ ਹੋਏ ਨਿਆਂਇਕ ਬੋਰਡ ਨੇ ਹਾਫਿਜ ਨੂੰ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

Leave a Reply

Your email address will not be published. Required fields are marked *

My Chatbot
Powered by Replace Me