Home / Breaking News / ਪਾਕਿਸਤਾਨ ‘ਚ ਕੱਟੜਪੰਥੀਆ ਦਾ ਪ੍ਰਦਰਸ਼ਨ,1 ਜਵਾਨ ਦੀ ਮੌਤ

ਪਾਕਿਸਤਾਨ ‘ਚ ਕੱਟੜਪੰਥੀਆ ਦਾ ਪ੍ਰਦਰਸ਼ਨ,1 ਜਵਾਨ ਦੀ ਮੌਤ

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ‘ਚ ਪਿਛਲੇ ਤਿੰਨ ਹਫ਼ਤਿਆਂ ਤੋਂ ਮੁੱਖ ਮਾਰਗ ‘ਤੇ ਜਾਮ ਲਗਾ ਕੇ ਪ੍ਰਦਰਸ਼ਨ ਕਰ ਰਹੇ ਕੱਟੜਪੰਥੀ ਪ੍ਰਦਰਸ਼ਨਕਾਰੀਆਂ ਨੇ ਅੱਜ ਉਨ੍ਹਾਂ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸੁਰੱਿਖ਼ਆ ਬਲਾਂ ‘ਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ | ਜਿਸ ਤੋਂ ਬਾਅਦ ਸੁਰੱਿਖ਼ਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈਆਂ ਝੜਪਾਂ ‘ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ 200 ਹੋਰ ਲੋਕ ਜ਼ਖ਼ਮੀ ਹੋ ਗਏ | ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੇ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਅਤੇ ਸਿਆਸੀ ਨੇਤਾਵਾਂ ਦੇ ਘਰਾਂ ਨੂੰ ਵੀ ਨਿਸ਼ਾਨਾ ਬਣਾਇਆ | ਸਰਕਾਰ ਨੇ ਕਈ ਨਿੱਜੀ ਟੀ. ਵੀ. ਚੈਨਲਾਂ ਦੇ ਪ੍ਰਸਾਰਨ ‘ਤੇ ਰੋਕ ਲਗਾ ਦਿੱਤੀ ਹੈ ਅਤੇ ਫ਼ੇਸਬੁਕ, ਟਵਿੱਟਰ ਤੇ ਯੂ ਟਿਊਬ ਸਮੇਤ ਕਈ ਸੋਸ਼ਲ ਮੀਡੀਆ ਸਾਈਟਾਂ ‘ਤੇ ਪਾਬੰਦੀ ਲਗਾ ਦਿੱਤੀ ਹੈ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੁਰੱਿਖ਼ਆ ਬਲਾਂ ‘ਤੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ | ਸੁਰੱਿਖ਼ਆ ਬਲਾਂ ਨੂੰ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੇ ਲਈ ਹੰਝੂ ਗੈਸ ਦੇ ਗੋਲੇ ਛੱਡਣੇ ਪਏ ਅਤੇ ਪਾਣੀ ਦੀਆਂ ਬੁਛਾਰਾਂ ਦਾ ਇਸਤੇਮਾਲ ਕਰਨਾ ਪਿਆ | ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਝੜਪਾਂ ਦੌਰਾਨ 200 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ‘ਚ 95 ਸੁਰੱਿਖ਼ਆ ਕਰਮੀ ਸ਼ਾਮਿਲ ਹਨ | ਜ਼ਖ਼ਮੀਆਂ ਨੂੰ ਇਸਲਾਮਾਬਾਦ ਅਤੇ ਰਾਵਲਪਿੰਡੀ ਦੇ ਵੱਖ-ਵੱਖ ਹਸਪਤਾਲਾਂ ‘ਚ ਦਾਖ਼ਲ ਕਰਵਾਇਆ ਗਿਆ ਹੈ | ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਝੜਪਾਂ ਦੌਰਾਨ ਸਿਰ ‘ਤੇ ਸੱਟ ਲੱਗਣ ਕਾਰਨ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਪਰ ਸਰਕਾਰ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ |

About admin

Check Also

ਖੇਤੀ ਲਈ ਕੇਂਦਰ ਤੋਂ ਮੰਗੇਗਾ ‘ਵਿਸ਼ੇਸ ਪੈਕੇਜ-ਪੰਜਾਬ

ਕੇਂਦਰੀ ਬਜਟ ਦਾ ਫੋਕਸ ਕਿਸਾਨੀ ‘ਤੇ ਦੇਖਦੇ ਹੋਏ ਪੰਜਾਬ ਸਰਕਾਰ ਨੇ ਖੇਤੀ ਲਈ ਕੇਂਦਰ ਤੋਂ ...

Leave a Reply

Your email address will not be published. Required fields are marked *