Home / Breaking News / ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਸੁਰੱਖਿਆ ਬਲਾਂ ਤੇ ਹਮਲਾ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਸੁਰੱਖਿਆ ਬਲਾਂ ਤੇ ਹਮਲਾ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਅੱਜ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇਕ ਹਮਲੇ ‘ਚ ਘੱਟ ਤੋਂ ਘੱਟ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ | ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰਾਂ ਨੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਦੇ ਸਰਿਆਬ ਰੋਡ ‘ਤੇ ਸੁਰੱਖਿਆ ਬਲਾਂ ਦੇ ਇਕ ਵਾਹਨ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ | ਪਾਕਿਸਤਾਨ ਦੇ ਇਸ ਅਸ਼ਾਂਤ ਖੇਤਰ ‘ਚ ਸੁਰੱਖਿਆ ਬਲਾਂ ‘ਤੇ ਹੋਣ ਵਾਲਾ ਇਹ ਇਕ ਨਵੇਂ ਢੰਗ ਨਾਲ ਕੀਤਾ ਗਿਆ ਹਮਲਾ ਸੀ | ਪੁਲਿਸ ਨੂੰ ਸ਼ੱਕ ਹੈ ਕਿ ਇਹ ਇਕ ਆਤਮਘਾਤੀ ਹਮਲਾ ਹੋ ਸਕਦਾ ਹੈ | ਕਿਸੇ ਵੀ ਅੱਤਵਾਦੀ ਗਰੁੱਪ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਤਾਲਿਬਾਨ ਅੱਤਵਾਦੀ ਅਤੇ ਬਲੋਚ ਰਾਸ਼ਟਰਵਾਦੀ ਖੇਤਰ ‘ਚ ਅਕਸਰ ਸੁਰੱਖਿਆ ਬਲਾਂ ‘ਤੇ ਹਮਲਾ ਕਰਦੇ ਹਨ |

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *