Breaking News
Home / News / ਵਿਅਕਤੀ ਦੀ ਮੌਤ ਪਿੱਛੋ ਲੋਕਾਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ

ਵਿਅਕਤੀ ਦੀ ਮੌਤ ਪਿੱਛੋ ਲੋਕਾਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ

ਸਥਾਨਕ ਮੋਗਾ ਰੋਡ ‘ਤੇ ਪਰਜੀਆਂ ਮੋੜ ਨੇੜੇ ਐਕਟਿਵਾ ਸਵਾਰ ਤਿੰਨ ਵਿਅਕਤੀ ਸਾਹਮਣੇ ਤੋਂ ਆ ਰਹੇ ਟਰਾਲੇ ਦੀ ਲਪੇਟ ‘ਚ ਆ ਗਏ, ਜਿਨ੍ਹਾਂ ਵਿਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਸ ਦੀ ਪਛਾਣ ਸੁਰਿੰਦਰ ਸਿੰਘ ਵਜੋਂ ਕੀਤੀ ਗਈ ਜਦਕਿ ਮ੍ਰਿਤਕ ਦਾ ਭਰਾ ਸੂਬਾ ਸਿੰਘ ਅਤੇ ਇਕ ਹੋਰ ਵਿਅਕਤੀ ਮਲਕੀਤ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।
ਮ੍ਰਿਤਕ ਸੁਰਿੰਦਰ ਸਿੰਘ (65) ਪੁੱਤਰ ਰਤਨ ਸਿੰਘ, ਉਸ ਦਾ ਭਰਾ ਸੂਬਾ ਸਿੰਘ ਤੇ ਮਲਕੀਤ ਸਿੰਘ ਪੁੱਤਰ ਰਾਮ ਕਿਸ਼ਨ ਤਿੰਨੋਂ ਵਾਸੀ ਪਿੰਡ ਬਾਹਹਣੀਆਂ ਤੋਂ ਆਪਣੀ ਐਕਟਿਵਾ ਸਕੂਟਰੀ ‘ਤੇ ਸਵਾਰ ਹੋ ਕੇ ਆਪਣੇ ਪਿੰਡ ਬਾਹਮਣੀਆਂ ਜਾ ਰਹੇ ਸਨ ਕਿ ਪਰਜੀਆਂ ਮੋੜ ‘ਤੇ ਪੁਲਸ ਵਲੋਂ ਲਗਾਏ ਗਏ ਨਾਕੇ ‘ਤੇ ਉਨ੍ਹਾਂ ਨੂੰ ਸੜਕ ਦੇ ਵਿਚਾਲੇ ਹੀ ਰੋਕ ਲਿਆ ਗਿਆ, ਅਚਾਨਕ ਇਸ ਦੌਰਾਨ ਹੀ ਮੋਗਾ ਸਾਇਡ ਵਾਲੋਂ ਆ ਰਿਹਾ ਲੂਣ ਨਾਲ ਭਰੇ ਹੋਇਆ ਇਕ 18 ਟਾਇਰੀ ਟਰਾਲਾ ਉਨ੍ਹਾਂ ‘ਤੇ ਆ ਚੜ੍ਹਿਆ। ਉਕਤ ਟਰਾਲਾ ਮਲੋਟ ਤੋਂ ਹੁਸ਼ਿਆਰਪੁਰ ਜਾ ਰਿਹਾ ਸੀ ਜਿਸ ਨੂੰ ਡਰਾਇਵਰ ਸਰਵਣ ਸਿੰਘ, ਪੁੱਤਰ ਜਗੀਰ ਸਿੰਘ (ਮਲੋਟ) ਚਲਾ ਰਿਹਾ ਸੀ। ਇਸ ਦਰਦਨਾਕ ਹਾਦਸੇ ਦੌਰਾਨ ਤਿੰਨੋਂ ਵਿਅਕਤੀ ਟਰਾਲੇ ਦੀ ਲਪੇਟ ‘ਚ ਆ ਗਏ, ਜਿਸ ਵਿਚ ਸੁਰਿੰਦਰ ਸਿੰਘ ਦੇ ਸਿਰ ‘ਤੋਂ ਟਰਾਲਾ ਲੰਘ ਜਾਣ ਕਾਰਨ ਉਸ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦ ਦੋਵੇਂ ਸਾਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਨੇ ਟਰਾਲੇ ਨੂੰ ਡਰਾਇਵਰ ਸਮੇਤ ਕਬਜ਼ੇ ‘ਚ ਕਰ ਲਿਆ ਹੈ।
ਉਕਤ ਦਰਦਨਾਕ ਹਾਦਸੇ ਤੋਂ ਬਾਅਦ ਗੁੱਸੇ ਵਿਚ ਆਏ ਮ੍ਰਿਤਕ ਤੇ ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਨੂੰ ਸੜਕ ‘ਤੇ ਰੱਖ ਕੇ ਪੁਲਸ ਵਿਰੁੱਧ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਦਾ ਦੋਸ਼ ਸੀ ਕਿ ਪੁਲਸ ਨੇ ਉਕਤ ਨਾਕੇ ‘ਤੇ ਉਨ੍ਹਾਂ ਤਿੰਨਾਂ ਨੂੰ ਗਲਤ ਤਰੀਕੇ ਨਾਲ ਰੋਕਿਆ , ਜਿਸ ਕਾਰਨ ਇਹ ਹਾਦਸਾ ਵਾਪਰਿਆ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਜਦੋਂ ਤਕ ਉਕਤ ਪੁਲਸ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ ਤਦ ਤਕ ਉਹ ਲਾਸ਼ ਦਾ ਅੰਤਿਮ ਸਸਕਾਰ ਨਹੀਂ ਕਰਨਗੇ।

About admin

Check Also

ਦੁਆਰਕਾ 'ਚ ਡਿੱਗਿਆ ਮਕਾਨ , ਮੌਕੇ ਤੇ 2 ਮੌਤਾਂ , 3 ਜ਼ਖਮੀ

ਦੁਆਰਕਾ ‘ਚ ਡਿੱਗਿਆ ਮਕਾਨ , ਮੌਕੇ ਤੇ 2 ਮੌਤਾਂ , 3 ਜ਼ਖਮੀ

ਦਿੱਲੀ ਐੱਨ.ਸੀ.ਆਰ. ਆਏ ਦਿਨ ਕੋਈ ਨਾ ਕੋਈ ਖ਼ਬਰ ਮਕਾਨ ਅਤੇ ਇਮਾਰਤਾਂ ਡਿੱਗਣ ਦੇ ਮਾਮਲੇ ਸਾਹਮਣੇ ...

Leave a Reply

Your email address will not be published. Required fields are marked *