Home / Breaking News / ਲੌਂਗੋਵਾਲ ਬਣੇ ਐੱਸ. ਜੀ. ਪੀ. ਸੀ. ਦੇ ਨਵੇਂ ਪ੍ਰਧਾਨ

ਲੌਂਗੋਵਾਲ ਬਣੇ ਐੱਸ. ਜੀ. ਪੀ. ਸੀ. ਦੇ ਨਵੇਂ ਪ੍ਰਧਾਨ

ਗੋਬਿੰਦ ਸਿੰਘ ਲੌਂਗੋਵਾਲ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਬਣ ਗਏ ਹਨ। ਜ਼ਿਕਰਯੋਗ ਹੈ ਕਿ ਤੇਜਾ ਸਿੰਘ ਸਮੁੰਦਰੀ ਹਾਲ ‘ਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦੇ ਧਨੌਲਾ ਅਤੇ ਧੂਰੀ ਤੋਂ ਵਿਧਾਇਕ ਰਹੇ ਸ. ਗੋਬਿੰਦ ਸਿੰਘ ਲੌਂਗੋਵਾਲ ਦਾ ਪਾਰਟੀ ਵੱਲੋਂ ਨਾਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਪੇਸ਼ ਕੀਤਾ। ਉਨ੍ਹਾਂ ਦੇ ਨਾਂ ਦਾ ਸਮਰਥਨ ਭਾਈ ਮਨਜੀਤ ਸਿੰਘ ਨੇ ਕੀਤਾ।
ਇਸ ਤੋਂ ਇਲਾਵਾ ਹੋਰ ਨਾਂ ਮੰਗੇ ਜਾਣ ‘ਤੇ ਸ. ਸੁਖਦੇਵ ਸਿੰਘ ਭੌਰ ਵੱਲੋਂ ਬਣਾਏ ਗਏ ਪੰਥਕ ਫਰੰਟ ਵੱਲੋਂ ਸ. ਜਸਵੰਤ ਸਿੰਘ ਪੁੜੈਣ ਨੇ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰੀਕ ਸਿੰਘ ਸ਼ਾਹਪੁਰ ਦਾ ਨਾਂ ਪ੍ਰਧਾਨਗੀ ਲਈ ਪੇਸ਼ ਕੀਤਾ ਸੀ, ਜਿਸ ਨਾਲ ਇਸ ਮਾਮਲੇ ‘ਚ ਚੋਣ ਦੀ ਸਥਿਤੀ ਬਣ ਗਈ। ਇਸ ਤੋਂ ਬਾਅਦ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਮਰੀਕ ਸਿੰਘ ਦੇ ਨਾਂ ਨੂੰ ਲੈ ਕੇ ਵੋਟਿੰਗ ਕਰਵਾਈ ਗਈ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਬਾਦਲ ਦੇ ਲਗਾਤਾਰ 10 ਸਾਲਾਂ ਤੋਂ ਉੱਪ ਪ੍ਰਧਾਨ ਚਲੇ ਆ ਰਹੇ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣਾ ਸਿਆਸੀ ਸਫਰ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਾਲ ਸ਼ੁਰੂ ਕੀਤਾ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *