Breaking News
Home / Featured / ਸੁਖਪਾਲ ਖਹਿਰਾ ਨੇ ਕੈਪਟਨ ‘ਤੇ ਲਾਏ ਗੰਭੀਰ ਦੋਸ਼

ਸੁਖਪਾਲ ਖਹਿਰਾ ਨੇ ਕੈਪਟਨ ‘ਤੇ ਲਾਏ ਗੰਭੀਰ ਦੋਸ਼

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੁਖਪਾਲ ਖਹਿਰਾ ਦੇ ਪੱਖ ‘ਚ ਬੈਂਸ ਭਰਾਵਾਂ ਵਲੋਂ ਜਾਰੀ ਕੀਤੀ ਆਡੀਓ ਦੇ ਖਿਲਾਫ ਬੋਲਣ ਤੋਂ ਬਾਅਦ ਸੁਖਪਾਲ ਖਹਿਰਾ ਤੈਸ਼ ‘ਚ ਆ ਗਏ, ਜਿਸ ਤੋਂ ਬਾਅਦ ਉਨ੍ਹਾਂ ਨੇ ਕੈਪਟਨ ‘ਤੇ ਗੰਭੀਰ ਦੋਸ਼ ਲਾਏ ਹਨ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਪੱਤਰਕਾਰ ਅਤੇ ਕੈਪਟਨ ਦੀ ਦੋਸਤ ਆਰੂਸਾ ਆਲਮ 7 ਮਹੀਨਿਆਂ ਤੱਕ ਕੈਪਟਨ ਦੀ ਸਰਕਾਰੀ ਰਿਹਾਇਸ਼ ‘ਚ ਰੁਕੀ ਹੈ। ਉਨ੍ਹਾਂ ਜਾਸੂਸੀ ਦੇ ਸ਼ੱਕ ਜ਼ਾਹਰ ਕਰਦੇ ਹੋਏ ਇਸ ਨੂੰ ਦੇਸ਼ ਦੀ ਸੁਰੱਖਿਆ ਲਈ ਵੱਡਾ ਖਤਰਾ ਦੱਸ ਦਿੱਤਾ। ਗੁੱਸੇ ‘ਚ ਆਏ ਸੁਖਪਾਲ ਖਹਿਰਾ ਨੇ ਸਰਕਾਰ ਦੇ ਹੋਰ ਮੰਤਰੀਆਂ ‘ਤੇ ਵੀ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਅਤੇ ਨਾਲ ਹੀ ਆਪਣੀ ਜਾਨ ਨੂੰ ਵੀ ਖਤਰਾ ਦੱਸਿਆ।

About admin

Check Also

ਪੰਜਾਬ ਚੋਂ ਜਲਦ ਖਤਮ ਹੋਣ ਗਏ ਨਸ਼ੇ – ਨਵਤੇਜ ਸਿੰਘ ਚੀਮਾ

ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ‘ਚ ਸਾਰੇ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਇਤਿਹਾਸਕ ...

Leave a Reply

Your email address will not be published. Required fields are marked *

My Chatbot
Powered by Replace Me