Home / Breaking News / ਅਮਰੀਕਾ:ਹਾਦਸੇ ਵਿਚ 1 ਵਿਅਕਤੀ ਦੀ ਮੌਤ,3 ਗੰਭੀਰ ਜ਼ਖਮੀ

ਅਮਰੀਕਾ:ਹਾਦਸੇ ਵਿਚ 1 ਵਿਅਕਤੀ ਦੀ ਮੌਤ,3 ਗੰਭੀਰ ਜ਼ਖਮੀ

ਅਮਰੀਕਾ ’ਚ ਇਕ ਵਿਅਕਤੀ ਨੇ 4 ਲੋਕਾਂ ’ਤੇ ਗੱਡੀ ਚੜ੍ਹਾ ਦਿੱਤੀ ਹੈ, ਇਸ ਹਾਦਸੇ ਵਿਚ 1 ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ 3 ਗੰਭੀਰ ਜ਼ਖਮੀ ਹਨ। ਨਿਊਯਾਰਕ ਪੁਲਸ ਨੇ ਦੱਸਿਆ ਕਿ ਡਰਾਈਵਰ ਨੇ ਇਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਹੈ, ਇਸ ਮਾਮਲੇ ਨੂੰ ਅਜੇ ਅੱਤਵਾਦੀ ਹਮਲੇ ਨਾਲ ਨਹੀਂ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਹਮਲਾ ਐਤਵਾਰ ਨੂੰ ਸਵੇਰੇ 4.45 ਵਜੇ ਹੋਇਆ ਹੈ। ਜ਼ਖਮੀ ਵਿਅਕਤੀਆਂ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹਮਲੇ ਦੇ ਸ਼ਿਕਾਰ ਹੋਏ ਲੋਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਕੁਝ ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵਿਵਾਦ ਨੂੰ ਲੈ ਕੇ ਹਮਲਾਵਰ ਨੇ ਇਨ੍ਹਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ। ਪੁਲਸ ਵਲੋਂ ਹਮਲਾਵਰ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *