Home / Breaking News / ਪੰਜਾਬ ਸਰਕਾਰ ਦਾ ਵੱਡਾ ਦਾਅਵਾ
Chandigarh: Punjab Chief Minister Amarinder Singh at a meeting with Home affairs and police department officials in Chandigarh on Friday. PTI Photo (PTI5_12_2017_000184A)

ਪੰਜਾਬ ਸਰਕਾਰ ਦਾ ਵੱਡਾ ਦਾਅਵਾ

ਸ਼ਨੀਵਾਰ ਨੂੰ ਸੂਬੇ ਵਿਚ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਸ਼ਾਮ ਤਕ ਕੁੱਲ 17839321 ਟਨ ਝੋਨੇ ਦੀ ਖਰੀਦ ਕੀਤੀ ਗਈ। ਪੰਜਾਬ ਸਰਕਾਰ ਦੇ ਬੁਲਾਰੇ ਮੁਤਾਬਕ ਸ਼ਨੀਵਾਰ ਸ਼ਾਮ ਤਕ ਹੋਈ ਝੋਨੇ ਦੀ ਖਰੀਦ ‘ਚੋਂ ਸਰਕਾਰੀ ਏਜੰਸੀਆਂ ਨੇ 98. 5 ਫੀਸਦੀ ਅਤੇ ਮਿਲ ਮਾਲਕਾਂ ਨੇ 1.5 ਫੀਸਦੀ ਝੋਨੇ ਦੀ ਖਰੀਦ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵਿਚ ਪਨਗ੍ਰੇਨ ਨੇ ਹੁਣ ਤਕ 33.5 ਫੀਸਦੀ, ਮਾਰਕਫੈੱਟ ਨੇ 21.8 ਫੀਸਦੀ, ਪਨਸਪ ਨੇ 21.4 ਫੀਸਦੀ, ਪੰਜਾਬ ਰਾਜ ਗੁਦਾਮ ਨਿਗਮ ਨੇ 9.8 ਫੀਸਦੀ ਅਤੇ ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 9.9 ਫੀਸਦੀ ਝੋਨੇ ਦੀ ਖਰੀਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵਲੋਂ ਹੁਣ ਤਕ 380473 ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਵਾਰ ਝੋਨੇ ਦੀ ਖਰੀਦ ਦੇ ਸਾਰੇ ਰਿਕਾਰਡ ਟੁੱਟ ਗਏ ਹਨ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *