Breaking News
Home / Featured / ਭਾਰਤੀ ਕਿਸਾਨ ਯੂਨੀਅਨ ਵਲੋਂ ਗੰਨੇ ਦੇ ਭਾਅ ਦੀ ਨਿਖੇਧੀ

ਭਾਰਤੀ ਕਿਸਾਨ ਯੂਨੀਅਨ ਵਲੋਂ ਗੰਨੇ ਦੇ ਭਾਅ ਦੀ ਨਿਖੇਧੀ

ਮੋਗਾ:- ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਬੀਬੀ ਕਾਹਨ ਕੌਰ ‘ਚ ਜ਼ਿਲਾ ਪ੍ਰਧਾਨ ਸੁਖਵਿੰਦਰ ਸਿੰਘ ਬ੍ਰਹਮਕੇ ਦੀ ਅਗਵਾਈ ‘ਚ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਸੁਖਵਿੰਦਰ ਸਿੰਘ ਬ੍ਰਹਮਕੇ ਨੇ ਕਿਹਾ ਕਿ ਗੰਨੇ ‘ਚ 10 ਰੁਪਏ ਵਾਧਾ ਕਿਸਾਨਾਂ ਨਾਲ ਮਜ਼ਾਕ ਹੈ। ਪੰਜਾਬ ਸਰਕਾਰ ਵੱਲੋਂ ਐਲਾਨ ਕੀਤੇ ਗੰਨੇ ਦੇ ਨਵੇਂ ਮੁੱਲ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ।ਉਨ੍ਹਾਂ ਕਿਹਾ ਕਿ ਗੰਨੇ ਦੇ ਭਾਅ ‘ਚ ਕੇਵਲ 10 ਰੁਪਏ ਦਾ ਵਾਧਾ ਕਰਕੇ ਕੈਪਟਨ ਸਰਕਾਰ ਨੇ ਸਿੱਧ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਕਿਸਾਨਾਂ ਤੋਂ ਸ਼ੂਗਰ ਮਿੱਲਾਂ ਦੇ ਜ਼ਿਆਦਾ ਦਬਾਅ ਹੇਠ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਜੇਕਰ ਹਰਿਆਣਾ ਅਤੇ ਯੂ. ਪੀ. ਦੀ ਖੰਡ ਮਿੱਲ ਹਰ ਸਾਲ ਪੰਜਾਬ ਤੋਂ 20 ਰੁਪਏ ਗੰਨੇ ਦਾ ਭਾਵ ਜ਼ਿਆਦਾ ਦੇ ਸਕਦੀ ਹੈ ਤਾਂ ਪੰਜਾਬ ਦੀਆਂ ਮਿੱਲਾਂ ਕਿਉਂ ਬਰਾਬਰ ਦਾ ਭਾਅ ਨਹੀਂ ਦੇ ਸਕਦੀਆਂ।

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

Leave a Reply

Your email address will not be published. Required fields are marked *

My Chatbot
Powered by Replace Me