Home / Breaking News / ਨਵੇਂ ਸਾਲ ਤੇ ਵਿਆਹਾਂ ‘ਚ ਨਹੀਂ ਚੱਲਣਗੇ ਪਟਾਕੇ

ਨਵੇਂ ਸਾਲ ਤੇ ਵਿਆਹਾਂ ‘ਚ ਨਹੀਂ ਚੱਲਣਗੇ ਪਟਾਕੇ

ਹਰਿਆਣਾ ਦੇ ਐੱਨ. ਸੀ. ਆਰ. ਖੇਤਰ ਨੂੰ ਛੱਡ ਕੇ ਪੂਰੇ ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ‘ਚ ਵਿਆਹ ਜਾਂ ਕਿਸੇ ਹੋਰ ਸਮਾਗਮ ਸਮੇਤ ਨਵੇਂ ਸਾਲ ‘ਤੇ ਪਟਾਕੇ ਨਹੀਂ ਚਲਾਏ ਜਾ ਸਕਣਗੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਾਕਿਆਂ ਨੂੰ ਲੈ ਕੇ ਹੋਣ ਵਾਲੇ ਹਵਾ ਪ੍ਰਦੂਸ਼ਣ ‘ਤੇ ਸਖਤੀ ਨਾਲ ਖੁਦ ਧਿਆਨ ਦਿੰਦੇ ਹੋਏ ‘ਚ ਇਸ ਕੇਸ ਇਹ ਆਦੇਸ਼ ਜਾਰੀ ਕੀਤੇ ਹਨ। ਹਾਈਕੋਰਟ ਦੀ ਡਿਵੀਜ਼ਨ ਬੈਂਚ ਨੇ ਕੇਸ ਦੀ ਸੁਣਵਾਈ ਦੌਰਾਨ ਦੋਵੇਂ ਸੂਬਿਆਂ ਸਮੇਤ ਚੰਡੀਗੜ੍ਹ ਪ੍ਰਸ਼ਾਸਨ ਦੇ ਕੌਂਸਲ ਨੂੰ ਇਨ੍ਹਾਂ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ। ਹਾਈਕੋਰਟ ਨੇ ਆਦੇਸ਼ ‘ਚ ਕਿਹਾ ਹੈ ਕਿ ਕਾਨੂੰਨ ਲਾਗੂ ਕਰਵਾਉਣ ਵਾਲੀਆਂ ਸੰਸਥਾਵਾਂ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨੂੰ ਲੈ ਕੇ ਯਕੀਨੀ ਕਰੇ। ਵੀਰਵਾਰ ਨੂੰ ਕੇਸ ਦੀ ਸੁਣਵਾਈ ਦੌਰਾਨ ਐਮਿਕਸ ਕਿਊਰੀ ਅਨੁਪਮ ਗੁਪਤਾ ਨੇ ਕੋਰਟ ਨੂੰ ਦੱਸਿਆ ਕਿ ਵਿਆਹਾਂ ਸਮੇਤ ਹੋਰ ਪ੍ਰੋਗਰਾਮਾਂ ‘ਚ ਵੀ ਅਜੇ ਪਟਾਕੇ ਚੱਲ ਰਹੇ ਹਨ। ਇਨ੍ਹਾਂ ‘ਤੇ ਕੋਈ ਕੰਟਰੋਲ ਨਹੀਂ ਹੈ। ਅਜਿਹੇ ‘ਚ ਹਾਈਕੋਰਟ ਨੇ ਸਰਕਾਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਕੰਟੈਪਟ ਆਫ ਕੰਟਰੋਲ ਦੇ ਤਹਿਤ ਕਾਰਵਾਈ ਕਰ ਸਕਦੇ ਹਨ। ਇਹ ਅੰਤਰਿਮ ਆਦੇਸ਼ ਕੇਸ ਦੀ ਅਗਲੀ ਸੁਣਵਾਈ 11 ਜਨਵਰੀ ਤੱਕ ਲਾਗੂ ਰਹਿਣਗੇ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *