Home / Breaking News / ਲੜਕੇ-ਲੜਕੀ ਨੇ ਸਕੂਲ ‘ਚ ਖਾਧਾ ਜ਼ਹਿਰ,ਮੌਤ

ਲੜਕੇ-ਲੜਕੀ ਨੇ ਸਕੂਲ ‘ਚ ਖਾਧਾ ਜ਼ਹਿਰ,ਮੌਤ

ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ ‘ਚ 12 ਕਲਾਸ ‘ਚ ਪੜ੍ਹਦੇ ਇਕ ਲੜਕੇ ਅਤੇ ਲੜਕੀ ਵਲੋਂ ਜ਼ਹਿਰੀਲੀ ਦਵਾਈ ਨਿਗਲ ਲੈਣ ‘ਤੇ ਦੋਵਾਂ ਦੀ ਮੌਤ ਹੋ ਗਈ। ਸਕੂਲ ਦੇ ਪ੍ਰਿੰਸੀਪਲ ਅਨੁਸਾਰ ਦੋਵੇਂ ਕਈ ਦਿਨਾਂ ਤੋਂ ਸਕੂਲ ਵਿਚੋਂ ਗੈਰ ਹਾਜ਼ਰ ਸਨ। ਸੂਤਰਾਂ ਅਨੁਸਾਰ ਇਨ੍ਹਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਪ੍ਰੇਮ ਸੰਬੰਧ ਸਨ ਅਤੇ ਇਹ ਆਪਸ ਵਿਚ ਵਿਆਹ ਕਰਵਾਉਣਾ ਚਾਹੁੰਦੇ ਸਨ। ਲੜਕੇ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ ਜਦਕਿ ਲੜਕੀ ਦੇ ਨਾਂ ਸੰਬੰਧੀ ਅਜੇ ਪਤਾ ਨਹੀਂ ਲੱਗ ਸਕਿਆ ਹੈ।ਉਕਤ ਮੁੰਡਾ ਅਤੇ ਕੁੜੀ ਸ਼ਨੀਵਾਰ ਸਵੇਰੇ ਸਕੂਲ ਜਾਣ ਦਾ ਬਹਾਨਾ ਬਣਾ ਕੇ ਘਰੋਂ ਸਕੂਲੀ ਵਰਦੀ ਵਿਚ ਆਏ ਅਤੇ ਇਕੱਠੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਪਹੁੰਚੇ ਅਤੇ ਬਾਅਦ ਵਿਚ ਸਕੂਲ ਵਿਚ ਪਹੁੰਚ ਕੇ ਇਨ੍ਹਾਂ ਦੋਵਾਂ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਅਤੇ ਸਕੂਲ ਵਿਚ ਬੇਹੋਸ਼ੀ ਦੀ ਹਾਲਤ ਵਿਚ ਹੀ ਇਨ੍ਹਾਂ ਨੂੰ ਇਲਾਜ ਲਈ ਨਿਹਾਲ ਸਿੰਘ ਵਾਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿੱਥੋ ਇਨ੍ਹਾਂ ਨੂੰ ਮੋਗਾ ਵਿਖੇ ਰੈਫਰ ਕਰ ਦਿੱਤਾ ਅਤੇ ਮੋਗਾ ਵਿਖੇ ਇਨ੍ਹਾਂ ਦੀ ਮੌਤ ਹੋ ਗਈ।

About admin

Check Also

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 7 ਦਿਨਾਂ ਦੇ ਦੌਰੇ ‘ਤੇ ਪੁੱਜੇ ਭਾਰਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਗਰਾ ‘ਚ ਤਾਜ ਮਹਿਲ ਦਾ ਦੀਦਾਰ ਕਰਨ ...

Leave a Reply

Your email address will not be published. Required fields are marked *