Home / Breaking News / ਗੱਡੀਆਂ ਤੇ ਘਰ ਦੇ ਬਾਹਰ ਪਲੇਟਾਂ ‘ਤੇ ਹੋਵੇਗੀ ਪੰਜਾਬੀ ਭਾਸ਼ਾ ਦੀ ਵਰਤੋਂ: ਸਦਭਾਵਨਾ ਦਲ

ਗੱਡੀਆਂ ਤੇ ਘਰ ਦੇ ਬਾਹਰ ਪਲੇਟਾਂ ‘ਤੇ ਹੋਵੇਗੀ ਪੰਜਾਬੀ ਭਾਸ਼ਾ ਦੀ ਵਰਤੋਂ: ਸਦਭਾਵਨਾ ਦਲ

ਪੰਜਾਬੀ ਭਾਸ਼ਾ ਨੂੰ ਪ੍ਰਫੂਲਿਤ ਕਰਨ ਲਈ ਹੁਣ, ਸਿੱਖ ਸਦਭਾਵਨਾ ਦਲ ਵੱਲੋਂ ਇੱਕ ਪਹਿਲ-ਕਦਮੀ ਕੀਤੀ ਗਈ ਹੈ, ਜਿਸ ‘ਚ ਉਨ੍ਹਾਂ ਆਪਣੀਆਂ ਗੱਡੀਆਂ ਅਤੇ ਘਰ ਦੇ ਬਾਹਰ ਲੱਗੇ ਨੰਬਰ ਪਲੇਟਾਂ ‘ਤੇ ਪੰਜਾਬੀ ਭਾਸ਼ਾ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਜਿਸਦੀ ਸ਼ੁਰੂਆਤ ਸਿੱਖ ਸਦਭਾਨਵਾ ਦਲ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਅੰਮ੍ਰਿਤਸਰ ‘ਚ ਕੀਤੀ ਗਈ[ ਜਾਣਕਾਰੀ ਦਿੰਦੇ ਹੋਏ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਪੰਜਾਬ ‘ਚ ਪੰਜਾਬੀ ਬਹੁਤ ਘੱਟ ਬੋਲੀ ਜਾਂਦੀ ਹੈ, ਅਤੇ ਲੋਕ ਦੂਜੀਆਂ ਭਾਸ਼ਾਵਾਂ ਨੂੰ ਜ਼ਿਆਦਾ ਮਹੱਤਵ ਦਿੰਦੇ ਹਨ, ਇਸੇ ਕਮੀ ਦੂਰ ਕਰਨ ਲਈ ਉਨ੍ਹਾਂ ਵੱਲੋਂ ਆਪਣੀ ਸਮੂਹ ਮੈਂਬਰਸ਼ਿਪ ਨਾਲ ਮਿਲ ਕੇ ਇਹ ਪਹਿਲ ਕਦਮੀ ਕੀਤੀ ਜਾ ਰਹੀ ਹੈ, ਜਿਸ ‘ਚ ਆਪਣੀ ਗੱਡੀਆਂ ਦੀਆਂ ਨੰਬਰ ਪਲੇਟਾਂ ਅਤੇ ਘਰ ਦੇ ਬਾਹਰ ਲਿੱਖੀ ਹੋਈ ਨੰਬਰ ਪਲੇਟਾਂ ਨੂੰ ਪੰਜਾਬੀ ਭਾਸ਼ਾਂ ਨਾਲ ਜੋੜ ਰਹੇ ਹਨ, ਜਿਸ ਨਾਲ ਨੌਜਵਾਨ ਪੀੜ੍ਹੀ ‘ਚ ਸਿੱਖੀ ਦਾ ਪ੍ਰਸਾਰ ਤੇ ਪ੍ਰਚਾਰ ਵਧੇਗਾ[ ਇਸਦੇ ਨਾਲ ਹੀ ਉਨ੍ਹਾਂ ਸਰਕਾਰੀ ਦਫ਼ਤਰਾਂ ਤੇ ਸਕੂਲਾਂ ‘ਚ ਪੰਜਾਬੀ ਦੀ ਵਰਤੋਂ ਕਰਨ ਦੀ ਮੰਗ ਕੀਤੀ ਹੈ[

About admin

Check Also

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 7 ਦਿਨਾਂ ਦੇ ਦੌਰੇ ‘ਤੇ ਪੁੱਜੇ ਭਾਰਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਗਰਾ ‘ਚ ਤਾਜ ਮਹਿਲ ਦਾ ਦੀਦਾਰ ਕਰਨ ...

Leave a Reply

Your email address will not be published. Required fields are marked *