Breaking News
Home / Breaking News / ਔਰਤ ਵਲੋਂ ਫਾਹਾ ਲੈ ਕੇ ਆਤਮਹੱਤਿਆ

ਔਰਤ ਵਲੋਂ ਫਾਹਾ ਲੈ ਕੇ ਆਤਮਹੱਤਿਆ

ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਵਿਖੇ ਇਕ ਔਰਤ ਵਲੋਂ ਬੀਤੀ ਰਾਤ ਫਾਹਾ ਲੈ ਕੇ ਆਤਮਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ[ ਪੁਲਸ ਸੂਤਰਾਂ ਅਨੁਸਾਰ ਮ੍ਰਿਤਕ ਔਰਤ ਦੇ ਪਤੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਤਨੀ ਮਨਜੀਤ ਕੌਰ ਨੂੰ ਕੁਝ ਵਿਅਕਤੀਆਂ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਡਰਾਇਆ ਧਮਕਾਇਆ ਜਾ ਰਿਹਾ ਸੀ, ਕਿਉਂਕਿ ਮ੍ਰਿਤਕ ਦੇ ਮੁੰਡੇ ਦਾ ਪਿੰਡ ਦੀ ਹੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ, ਜਿਸ ਨੂੰ ਉਹ ਆਪਣੇ ਨਾਲ ਲੈ ਗਿਆ ਸੀ[ ਜਿਸ ਕਰਕੇ ਲੜਕੀ ਦਾ ਪਰਿਵਾਰ ਉਨ੍ਹਾਂ ‘ਤੇ ਲਗਾਤਾਰ ਦਬਾ ਬਣਾ ਰਿਹਾ ਸੀ[ ਇਸ ਕਰਕੇ ਮੇਰੀ ਪਤਨੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ[ ਜਿਸ ਕਰਕੇ ਉਸ ਨੇ ਲੜਕੀ ਪਰਿਵਾਰ ਤੋਂ ਡਰਦਿਆਂ ਬੀਤੀ ਰਾਤ ਘਰ ਵਿਚ ਹੀ ਫਾਹਾ ਲੈ ਕੇ ਆਤਮਹੱਤਿਆ ਕਰ ਲਈ[ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੋਗਾ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਅਤੇ ਪੀੜ੍ਹਿਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ, ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ[

About admin

Check Also

ਢੱਡਰੀਆਂ ਵਾਲੇ ਵੱਲੋਂ ਜ਼ਮੀਨ, ਜਾਇਦਾਦ ਪੰਥ ਨੂੰ ਦੇਣ ਦਾ ਐਲਾਨ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ  ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ, “ਸ੍ਰੀ ...

Leave a Reply

Your email address will not be published. Required fields are marked *