Breaking News
Home / Featured / ਦਰਬਾਰ ਸਾਹਿਬ ਨਤਮਸਤਕ ਹੋਣਗੇ ਟਰੂਡੋ

ਦਰਬਾਰ ਸਾਹਿਬ ਨਤਮਸਤਕ ਹੋਣਗੇ ਟਰੂਡੋ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਦੇ ਪੀ. ਐਮ ਨਰਿੰਦਰ ਮੋਦੀ ਦੇ ਸੱਦੇ ‘ਤੇ 17 ਤੋਂ 23 ਫਰਵਰੀ ਤੱਕ ਭਾਰਤ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇ 18 ਤੋਂ 20 ਫਰਵਰੀ ਦੌਰਾਨ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਸੰਭਾਵਨਾ ਵੀ ਹੈ। ਜਿਸ ਸਬੰਧੀ ਕੁੱਝ ਦਿਨਾਂ ਤੱਕ ਤਰੀਕ ਨਿਰਧਾਰਤ ਹੋ ਸਕਦੀ ਹੈ। ਮੌਜੂਦਾ ਕੈਨੇਡੀਅਨ ਪ੍ਰਧਾਨ ਮੰੰਤਰੀ ਦੀ ਇਸ ਫੇਰੀ ਦੀਆਂ ਤਿਆਰੀਆਂ ਸਬੰਧੀ ਬੀਤੀ 17 ਦਸੰਬਰ ਨੂੰ ਕੈਨੇਡਾ ਸਰਕਾਰ ਦੇ ਪ੍ਰੋੋਟੋਕੋਲ, ਸੁਰੱਖਿਆ ਅਤੇ ਮੀਡੀਆ ਨਾਲ ਸਬੰਧਤ ਅਧਿਕਾਰੀਆਂ ਤੋਂ ਇਲਾਵਾ ਨਵੀਂ ਦਿੱਲੀ ਸਥਿਤੀ ਕੈਨੇਡੀਅਨ ਹਾਈ ਕਮਿਸ਼ਨ ਦੇ ਡਿਪਟੀ ਹਾਈ ਕਮਿਸ਼ਨਰ ਸਮੇਤ ਇਕ ਟੀਮ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ। ਦੱਸਣਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਸਦੀ ਪਹਿਲਾਂ ਵਾਪਰੀ ਕਾਮਾਗਾਟਾਮਾਰੂ ਦੀ ਘਟਨਾ ਨੂੰ ਬੱਜਰ ਗਲਤੀ ਤੇ ਨਾਇਨਸਾਫੀ ਦੱਸਦਿਆਂ ਹੋਇਆਂ ਰਸਮੀ ਤੌਰ ਉੱਤੇ ਇਸ ਘਟਨਾ ਲਈ ਮੁਆਫੀ ਮੰਗੀ ਸੀ। ਉਨ੍ਹਾਂ ਨੇ ਹਾਊਸ ਆਫ ਕਾਮਨਜ਼ ਵਿਚ 1914 ਵਿਚ ਵਾਪਰੀ ਕਾਮਾਗਾਟਾਮਾਰੂ ਦੀ ਘਟਨਾ ਲਈ ਮੁਆਫੀ ਮੰਗੀ ਅਤੇ ਕਿਹਾ ਕਿ ਉਨ੍ਹਾਂ ਨੂੰ ਸੱਚਮੁੱਚ ਇਸ ਘਟਨਾ ਲਈ ਕਾਫੀ ਦੁੱਖ ਹੈ।
ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜੀਨ ਕਰੇਸ਼ੀਅਨ ਪਹਿਲੀ ਵਾਰ 25 ਅਕਤੂਬਰ 2003 ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਸਨ।

About admin

Check Also

ਦੁਆਰਕਾ 'ਚ ਡਿੱਗਿਆ ਮਕਾਨ , ਮੌਕੇ ਤੇ 2 ਮੌਤਾਂ , 3 ਜ਼ਖਮੀ

ਦੁਆਰਕਾ ‘ਚ ਡਿੱਗਿਆ ਮਕਾਨ , ਮੌਕੇ ਤੇ 2 ਮੌਤਾਂ , 3 ਜ਼ਖਮੀ

ਦਿੱਲੀ ਐੱਨ.ਸੀ.ਆਰ. ਆਏ ਦਿਨ ਕੋਈ ਨਾ ਕੋਈ ਖ਼ਬਰ ਮਕਾਨ ਅਤੇ ਇਮਾਰਤਾਂ ਡਿੱਗਣ ਦੇ ਮਾਮਲੇ ਸਾਹਮਣੇ ...

Leave a Reply

Your email address will not be published. Required fields are marked *