Home / Breaking News / ਡੇਰਾ ਬਾਬਾ ਨਾਨਕ ‘ਚ ਭੜਕੀ ਹਿੰਸਾ,ਮਾਹੌਲ ਤਣਾਅਪੂਰਨ

ਡੇਰਾ ਬਾਬਾ ਨਾਨਕ ‘ਚ ਭੜਕੀ ਹਿੰਸਾ,ਮਾਹੌਲ ਤਣਾਅਪੂਰਨ

ਮੰਗਲਵਾਰ ਨੂੰ ਬਟਾਲਾ ਦੇ ਨਜ਼ਦੀਕੀ ਕਸਬਾ ਡੇਰਾ ਬਾਬਾ ਨਾਨਕ ਵਿਚ ਉਸ ਵੇਲੇ ਹਿੰਸਾ ਭੜਕ ਉੱਠੀ ਜਦੋਂ ਮੋਪਡ ਸਵਾਰ ਨੌਜਵਾਨਾਂ ਨੂੰ ਐਕਸਾਈਜ਼ ਵਿਭਾਗ ਦੀਆਂ ਗੱਡੀਆਂ ‘ਚ ਸਵਾਰ ਸ਼ਰਾਬ ਦੇ ਠੇਕੇਦਾਰਾਂ ਦੇ ਕਰਿੰਦਿਆਂ ਵਲੋਂ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਘਟਨਾ ਤੋਂ ਬਾਅਦ ਮਾਹੌਲ ਗਰਮਾਉਣ ਦੇ ਨਾਲ-ਨਾਲ ਤਣਾਅ ਪੈਦਾ ਹੋ ਗਿਆ।ਇਕੱਤਰ ਕੀਤੀ ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਦੋ ਨੌਜਵਾਨ ਸੁਬੇਗ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਕੋਟ ਦਲਪਤ ਰਾਏ ਅਤੇ ਸੰਜੀਵ ਕੁਮਾਰ ਉਰਫ ਗੋਰੂ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਫਤਿਹ ਸਿੰਘ ਡੇਰਾ ਬਾਬਾ ਨਾਨਕ ਮੋਪਡ ‘ਤੇ ਸਵਾਰ ਹੋ ਕੇ ਫਤਿਹਗੜ੍ਹ•ਚੂੜੀਆਂ ਰੋਡ ‘ਤੇ ਜਾ ਰਹੇ ਸਨ। ਜਦੋਂ ਉਕਤ ਦੋਵੇਂ ਨੌਜਵਾਨ ਰਸਤੇ ਵਿਚ ਸੀ ਤਾਂ ਇਸ ਦੌਰਾਨ ਐਕਸਾਈਜ਼ ਵਿਭਾਗ ਦੀਆਂ ਗੱਡੀਆਂ ਵਿਚ ਸਵਾਰ ਸ਼ਰਾਬ ਦੇ ਠੇਕੇਦਾਰਾਂ ਦੇ ਕਰਿੰਦਿਆਂ ਨਾਲ ਉਕਤ ਦੋਵਾਂ ਨੌਜਵਾਨਾਂ ਦੀ ਕਿਸੇ ਗੱਲ ਨੂੰ ਲੈ ਕੇ ਤੂੰ-ਤੂੰ ਮੈਂ-ਮੈਂ ਹੋ ਗਈ ਅਤੇ ਬਾਅਦ ਵਿਚ ਜਦੋਂ ਉਕਤ ਦੋਵੇਂ ਪਿੰਡ ਮੂਲੋਵਾਲੀ ਵਿਖੇ ਪਹੁੰਚੇ ਤਾਂ ਪਿੱਛੋਂ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ਨੇ ਆਪਣੀਆਂ ਗੱਡੀਆਂ ਨੂੰ ਤੇਜ਼ ਰਫਤਾਰ ਨਾਲ ਲਿਆ ਕੇ ਉਕਤ ਮੋਪਡ ਸਵਾਰ ਨੌਜਵਾਨਾਂ ਨੂੰ ਜ਼ੋਰਦਾਰ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਿਸ ਤੋਂ ਬਾਅਦ ਨੌਜਵਾਨਾਂ ਦੇ ਪਛਾਣ ਵਾਲਿਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਮਾਹੌਲ ਤਨਾਅਪੂਰਨ ਹੋ ਗਿਆ ਤੇ ਹਿੰਸਾ ਭੜਕ ਉੱਠੀ, ਜਿਸ ਦੇ ਸਿੱਟੇ ਵਜੋਂ ਜਿਥੇ ਡੇਰਾ ਬਾਬਾ ਨਾਨਕ ਨੂੰ ਜ਼ਬਰਦਸਤੀ ਬੰਦ ਕਰਵਾਉਂਦਿਆਂ ਪੁਰਾਣੇ ਬੱਸ ਸਟੈਂਡ ਅਤੇ ਨਵੇਂ ਬੱਸ ਸਟੈਂਡ ਵਿਖੇ ਸਥਿਤ ਦੋ ਸ਼ਰਾਬ ਦੇ ਠੇਕਿਆਂ ਦੀ ਭੀੜ ਵਲੋਂ ਤੋੜ ਭੰਨ ਕਰਦਿਆਂ ਅੱਗ ਲਗਾ ਕੇ ਫੂਕ ਦਿੱਤਾ ਗਿਆ।

About admin

Check Also

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 7 ਦਿਨਾਂ ਦੇ ਦੌਰੇ ‘ਤੇ ਪੁੱਜੇ ਭਾਰਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਗਰਾ ‘ਚ ਤਾਜ ਮਹਿਲ ਦਾ ਦੀਦਾਰ ਕਰਨ ...

Leave a Reply

Your email address will not be published. Required fields are marked *