Breaking News
Home / Breaking News / ਗੁੰਡਾ ਟੈਕਸ : ‘ਆਪ’ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਗੁੰਡਾ ਟੈਕਸ : ‘ਆਪ’ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਬਠਿੰਡਾ ਰਿਫਾਇਨਰੀ ‘ਚ ਸਾਮਾਨ ਦੀ ਢੁਆਈ ‘ਤੇ ਵਸੂਲੇ ਜਾ ਰਹੇ ਗੁੰਡਾ ਟੈਕਸ ਨੂੰ ਲੈ ਕੇ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੀ ਅਗਵਾਈ ‘ਚ ਡਿਪਟੀ ਕਮਿਸ਼ਨਰ ਦੇ ਮਾਧਿਅਮ ਰਾਹੀਂ ਮੁੱਖ ਮੰਤਰੀ ਦੇ ਨਾਂ ਇਕ ਮੰਗ ਪੱਤਰ ਭੇਜਿਆ ਗਿਆ। ਗੁੰਡਾ ਟੈਕਸ ਦੀ ਵਸੂਲੀ ਦੇ ਕਾਰਨ ਰਿਫਾਇਨਰੀ ‘ਚ ਨਿਰਮਾਣ ਕਰਨ ਵਾਲੀਆਂ ਕੰਪਨੀਆਂ ਕੰਮ ਕਰਨ ਤੋਂ ਕਿਨਾਰਾ ਕਰ ਰਹੀਆਂ ਹਨ। ਜ਼ਿਲਾ ਪ੍ਰਧਾਨ ਨਵਦੀਪ ਜੀਦਾ ਨੇ ਕਿਹਾ ਕਿ ਹਲਕੇ ਦੇ ਕਾਂਗਰਸੀ ਆਗੂਆਂ ਦੀ ਸ਼ਹਿ ‘ਤੇ ਇਹ ਕੰਮ ਧੱੜਲੇ ਨਾਲ ਕੀਤਾ ਜਾ ਰਿਹਾ ਹੈ ਤੇ ਕੋਈ ਇਸ ਨੂੰ ਰੋਕ ਨਹੀਂ ਰਿਹਾ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਗੁੰਡਾ ਟੈਕਸ ਬੰਦ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਸੰਘਰਸ਼ ਦਾ ਬਿਗੁਲ ਬਜਾਵੇਗੀ।

About admin

Check Also

Gurdapur jail 123

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ:ਗੁਰਦਾਸਪੁਰ ਦੀ ਜੇਲ੍ਹ ਅੱਜ ਫ਼ਿਰ ਸੁਰਖੀਆਂ ...

Leave a Reply

Your email address will not be published. Required fields are marked *