Breaking News
Home / Featured / ਆਬੂ ਧਾਬੀ ‘ਚ ਪਹਿਲੇ ਹਿੰਦੂ ਮੰਦਰ ਦੀ ਨੀਂਹ ਰੱਖਣਗੇ-ਮੋਦੀ

ਆਬੂ ਧਾਬੀ ‘ਚ ਪਹਿਲੇ ਹਿੰਦੂ ਮੰਦਰ ਦੀ ਨੀਂਹ ਰੱਖਣਗੇ-ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਵਿਦੇਸ਼ ਯਾਤਰਾ ਦੌਰਾਨ ਸੰਯੁਕਤ ਅਰਬ ਅਮੀਰਾਤ ‘ਚ ਸ਼ਨੀਵਾਰ ਨੂੰ ਪੁੱਜੇ ਅਤੇ ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ ਮੁਹੰਮਦ ਬਿਨ ਜ਼ਾਏਦ ਅਲ ਨਾਹੀਆਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਮੋਦੀ ਜੀ ਆਬੂ ਧਾਬੀ ‘ਚ ਬਣਨ ਵਾਲੇ ਪਹਿਲੇ ਹਿੰਦੂ ਮੰਦਰ ਦਾ ਉਦਘਾਟਨ ਕਰਨਗੇ। ਇਹ ਮੰਦਰ 20 ਹਜ਼ਾਰ ਵਰਗ ਮੀਟਰ ‘ਚ ਬਣਾਇਆ ਜਾਵੇਗਾ। 2020 ਤਕ ਮੰਦਰ ਦਾ ਨਿਰਮਾਣ ਪੂਰਾ ਹੋਣ ਦਾ ਅੰਦਾਜ਼ਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦਿਨ ਐਤਵਾਰ ਨੂੰ (11 ਫਰਵਰੀ) ਸੰਯੁਕਤ ਅਰਬ ਅਮੀਰਾਤ (ਯੂ.ਏ.ਈ.)’ਚ ਰਹਿਣ ਵਾਲੇ ਹਿੰਦੂ ਭਾਈਚਾਰੇ ਲਈ ਬਣਾਏ ਜਾਣ ਵਾਲੇ ਮੰਦਰ ਦਾ ਨੀਂਹ ਪੱਥਰ ਰੱਖਣਗੇ। ਸੰਯੁਕਤ ਅਰਬ ਅਮੀਰਾਤ ਦੀ ਰਾਜਧਾਨੀ ਆਬੂ ਧਾਬੀ ‘ਚ ਭਾਰੀ ਮਾਤਰਾ ਪ੍ਰਵਾਸੀ ਭਾਰਤੀ ਰਹਿੰਦੇ ਹਨ। ਇਸ ਲਈ ਉਨ੍ਹਾਂ ਦੀ ਆਸਥਾ ਦੇ ਮੱਦੇਨਜ਼ਰ ਇਕ ਮੰਦਰ ਦੀ ਜ਼ਰੂਰਤ ਮਹਿਸੂਸ ਕੀਤੀ ਜਾ ਰਹੀ ਸੀ। ਖਾਸ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਆਬੂ ਧਾਬੀ ਦੇ ਮੰਦਰਮਦਾ ਨੀਂਹ ਪੱਥਰ ਦੁਬਈ ਦੇ ਓਪੇਰਾ ਹਾਊਸ ਤੋਂ ਵੀਡੀਆ ਕਾਨਫਰੰਸ ਰਾਹੀਂ ਰੱਖਣਗੇ।

About admin

Check Also

ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ 'ਚ ਦੂਰ

ਪੁਰਾਣੇ ਤੋਂ ਪੁਰਾਣੇ ਦਰਦ ਦਾ ਇਲਾਜ, ਹਰੀ ਮਿਰਚ ਕਰੇ ਮਿੰਟਾਂ ‘ਚ ਦੂਰ

ਜਿਆਦਾਤਰ ਸਰੀਰ ਦੇ ਦਰਦ ਦਾ ਕਾਰਨ ਜਿਆਦਾ ਕੰਮ ਕਰਨਾ ਤੇ ਸਹੀ ਖਾਣਾ ਨਾ ਖਾਣਾ ਮੰਨਿਆ ...

Leave a Reply

Your email address will not be published. Required fields are marked *

My Chatbot
Powered by Replace Me