Breaking News
Home / Breaking News / ਮਨਪ੍ਰੀਤ ਸਿੰਘ ਬਾਦਲ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਵੰਗਾਰਿਆ ਡਿਬੇਟ ਲਈ

ਮਨਪ੍ਰੀਤ ਸਿੰਘ ਬਾਦਲ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਵੰਗਾਰਿਆ ਡਿਬੇਟ ਲਈ

ਖਾਲੀ ਖਜ਼ਾਨੇ ਦੇ ਮੁੱਦੇ ‘ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਡਿਬੇਟ ਲਈ ਵੰਗਾਰਿਆ ਹੈ। ਮਨਪ੍ਰੀਤ ਨੇ ਕਿਹਾ ਕਿ ਸੁਖਬੀਰ ਉਨ੍ਹਾਂ ਨਾਲ ਬਹਿਸ ਕਰ ਲੈਣ, ਉਹ ਸੁਖਬੀਰ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ। ਮਨਪ੍ਰੀਤ ਬਾਦਲ ਬਠਿੰਡਾ ਦੇ ਵਪਾਰੀਆਂ ਨਾਲ ਮੁਲਾਕਾਤ ਕਰਨ ਪੁੱਜੇ ਹੋਏ ਸਨ।
ਇਸਤੋਂ ਇਲਾਵਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਫੈਸਲੇ ‘ਤੇ ਬੋਲਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਜੇਕਰ ਇਸ ਨੂੰ ਬੰਦ ਨਾ ਕੀਤਾ ਜਾਂਦਾ ਤਾਂ ਇਹ ਆਮ ਲੋਕਾਂ ‘ਤੇ ਬੋਝ ਬਣਿਆ ਰਹਿੰਦਾ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਲਾਜ਼ਮ ਨੂੰ ਬੇਰੁਜ਼ਗਾਰ ਨਹੀਂ ਹੋਣ ਦਿੱਤਾ ਜਾਵੇਗਾ।

About admin

Check Also

Gurdapur jail 123

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ:ਗੁਰਦਾਸਪੁਰ ਦੀ ਜੇਲ੍ਹ ਅੱਜ ਫ਼ਿਰ ਸੁਰਖੀਆਂ ...

Leave a Reply

Your email address will not be published. Required fields are marked *