Home / Featured / ਮਾਂ ਤੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ-ਤਰਨਤਾਰਨ

ਮਾਂ ਤੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ-ਤਰਨਤਾਰਨ

ਤਰਨਤਾਰਨ ਦੇ ਸਰਹੱਦੀ ਪਿੰਡ ਡਾਲਿਰੀ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਵਿਅਕਤੀ ਨੇ ਗੁੱਸੇ ‘ਚ ਆ ਕੇ ਆਪਣੀ ਮਾਂ ਅਤੇ ਭਰਾ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਕਿਸੇ ਗੱਲ ਤੋਂ ਗੁੱਸੇ ‘ਚ ਆਏ ਸਾਹਿਬ ਸਿੰਘ ਨੇ ਆਪਣੀ ਮਾਂ ਬਲਵਿੰਦਰ ਕੌਰ ਦੇ ਸਿਰ ‘ਚ ਡੰਡੇ ਮਾਰਨੇ ਸ਼ੁਰੂ ਕਰ ਦਿੱਤੇ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਈ। ਜਦੋਂ ਉਸ ਦੇ ਭਰਾ ਰਾਜਕਰਨ ਨੇ ਸਾਹਿਬ ਸਿੰਘ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਉਸ ਦੇ ਵੀ ਸਿਰ ‘ਚ ਡੰਡਿਆਂ ਨਾਲ ਵਾਰ ਕੀਤੇ। ਇਸ ਘਟਨਾ ਦੌਰਾਨ ਮੌਕੇ ‘ਤੇ ਹੀ ਰਾਜਕਰਨ ਅਤੇ ਬਲਵਿੰਦਰ ਕੌਰ ਦੀ ਮੌਤ ਹੋ ਗਈ। ਫਿਲਹਾਲ ਮੌਕੇ ‘ਤੇ ਪੁੱਜੀ ਪੁਲਸ ਨੇ ਮਾਮਲਾ ਦਰਜ ਕਰਕੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

About admin

Check Also

ਲੁਧਿਆਣਾ ਸਿਟੀ ਸੈਂਟਰ ਘੋਟਾਲੇ ਤੇ ਕੀ ਬੋਲੇ ??? ਸਿਮਰਜੀਤ ਸਿੰਘ ਬੈਂਸ

ਲੁਧਿਆਣਾ ‘ਚ ਸਿਟੀ ਸਕੈਨ ਘੋਟਾਲੇ ‘ਚ ਜਦੋਂ ਵਿਜੀਲੈਂਸ ਦੇ ਸਾਬਕਾ ਐੱਸ. ਐੱਸ. ਪੀ. ਕੰਵਰਜੀਤ ਸਿੰਘ ...

Leave a Reply

Your email address will not be published. Required fields are marked *

My Chatbot
Powered by Replace Me