Breaking News
Home / Featured / ਕੈਪਟਨ ਨਾਲ ਮੁਲਾਕਾਤ ਨਹੀਂ ਕਰਨਗੇ ਟਰੂਡੋ !

ਕੈਪਟਨ ਨਾਲ ਮੁਲਾਕਾਤ ਨਹੀਂ ਕਰਨਗੇ ਟਰੂਡੋ !

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਅਜੇ ਤਕ ਰੁਕਿਆ ਨਹੀਂ ਹੈ[ ਪਹਿਲਾਂ ਤੋਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਟਰੂਡੋ ਦੀ ਮਿਲਣੀ ਸੰਬੰਧੀ ਵਿਵਾਦ ਚੱਲਦਾ ਰਿਹਾ ਸੀ, ਜਦ ਕੈਪਟਨ ਨੇ ਟਰੂਡੋ ਨੂੰ ਮਿਲਣ ਲਈ ਹਾਂ ਕਰ ਦਿੱਤੀ ਤਾਂ ਹੁਣ ਕੈਨੇਡਾ ਤੋਂ ਸੁਣਨ ਨੂੰ ਮਿਲ ਰਿਹਾ ਹੈ ਕਿ ਟਰੂਡੋ ਕੈਪਟਨ ਨਾਲ ਮੁਲਾਕਾਤ ਨਹੀਂ ਕਰਨਗੇ[ ਹਾਲਾਂਕਿ ਭਾਰਤੀ ਮੀਡੀਆ ਦਾ ਕਹਿਣਾ ਹੈ ਕਿ ਜਦ ਟਰੂਡੋ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਜਾਣਗੇ ਤਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਉਨ੍ਹਾਂ ਦੇ ਨਾਲ ਹੋਣਗੇ [ ਇਸ ਤੋਂ ਇਲਾਵਾ ਇਕ ਮਿਊਜ਼ੀਅਮ ‘ਚ ਵੀ ਕੈਪਟਨ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਦੇ ਨਾਲ ਹੀ ਜਾਣਗੇ[ ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਜਦ ਪੰਜਾਬ ਆਏ ਸਨ ਤਾਂ ਕੈਪਟਨ ਨੇ ਉਨ੍ਹਾਂ ਨਾਲ ਮੁਲਾਕਾਤ ਕਰਨ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਸੱਜਣ ਖਾਲਿਸਤਾਨ ਦੇ ਸਮਰਥਕ ਹਨ[ ਟਰੂਡੋ ਦੀ ਪਹਿਲੀ ਭਾਰਤ ਫੇਰੀ ਨਾਲ ਪੰਜਾਬ ਦੀ ਸਿਆਸਤ ‘ਚ ਉਥਲ-ਪੁਥਲ ਮਚ ਗਈ ਹੈ[ ਤੁਹਾਨੂੰ ਦੱਸ ਦਈਏ ਕਿ ਟਰੂਡੋ ੧੭ ਫਰਵਰੀ ਤੋਂ ੨੩ ਫਰਵਰੀ ਤਕ ਭਾਰਤ ਦੌਰੇ ‘ਤੇ ਹਨ ਅਤੇ ਇਸ ਦੌਰਾਨ ਉਹ ਪੰਜਾਬ ਸਮੇਤ ਦਿੱਲੀ, ਮੁੰਬਈ ਅਤੇ ਅਹਿਮਦਾਬਾਦ ਜਾਣਗੇ[ ਟਰੂਡੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮਿਲ ਕੇ ਕਈ ਮੁੱਦਿਆਂ ‘ਤੇ ਗੱਲਬਾਤ ਕਰਨਗੇ[

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

Leave a Reply

Your email address will not be published. Required fields are marked *

My Chatbot
Powered by Replace Me