Breaking News
Home / Featured / ਪ੍ਰਧਾਨ ਮੰਤਰੀ ਮੋਦੀ ਨੇ ਜਸਟਿਨ ਟਰੂਡੋ ਦਾ ਗਰਮਜੋਸ਼ੀ ਨਾਲ ਕੀਤਾ ਸਵਾਗਤ

ਪ੍ਰਧਾਨ ਮੰਤਰੀ ਮੋਦੀ ਨੇ ਜਸਟਿਨ ਟਰੂਡੋ ਦਾ ਗਰਮਜੋਸ਼ੀ ਨਾਲ ਕੀਤਾ ਸਵਾਗਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਦਾ ਪੀ. ਐੱਮ. ਮੋਦੀ ਵੱਲੋਂ ਰਾਸ਼ਟਰਪਤੀ ਭਵਨ ‘ਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮੋਦੀ ਅਤੇ ਟਰੂਡੋ ਬੈਠਕ ‘ਚ ਨਿਊਕਲੀਅਰ ਡੀਲ, ਵਪਾਰ, ਸਿੱਖਿਆ ਅਤੇ ਕਈ ਹੋਰ ਮਸਲਿਆਂ ‘ਤੇ ਗੱਲਬਾਤ ਕਰਨਗੇ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ 17 ਫਰਵਰੀ ਨੂੰ ਭਾਰਤ ਦੌਰੇ ‘ਤੇ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਕਈ ਸਥਾਨਾਂ ਦਾ ਦੌਰਾ ਕੀਤਾ ਅਤੇ ਉਸ ਤੋਂ ਬਾਅਦ ਉਹ ਅੰਮ੍ਰਿਤਸਰ 21 ਫਰਵਰੀ ਨੂੰ ਪੁੱਜੇ, ਜਿੱਥੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਤਾਜ ਹੋਟਲ ‘ਚ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਪਹਿਲਾਂ ਜਸਟਿਨ ਟਰੂਡੋ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਿਆ ਸੀ।ਟਰੂਡੋ ਨੇ ਆਪਣੇ ਪਰਿਵਾਰ ਸਮੇਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਵੀ ਸ਼ਰਧਾ ਦੇ ਫੁੱਲ ਚੜ੍ਹਾਏ। ਰਾਸ਼ਟਰਪਤੀ ਭਵਨ ‘ਚ ਟਰੂਡੋ ਨੂੰ ‘ਗਾਰਡ ਆਫ ਆਨਰ’ ਦਿੱਤਾ ਗਿਆ।

About admin

Check Also

ਪੰਜਾਬ ਚੋਂ ਜਲਦ ਖਤਮ ਹੋਣ ਗਏ ਨਸ਼ੇ – ਨਵਤੇਜ ਸਿੰਘ ਚੀਮਾ

ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ‘ਚ ਸਾਰੇ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਇਤਿਹਾਸਕ ...

Leave a Reply

Your email address will not be published. Required fields are marked *

My Chatbot
Powered by Replace Me