Breaking News
Home / Entertainment / Bollywood / ਅਮਿਤਾਭ ਤੇ ਰਿਸ਼ੀ ਕਪੂਰ ਪਿਓ-ਪੁੱਤਰ ਦੇ ਕਿਰਦਾਰ ‘ਚ ਆਉਣਗੇ ਨਜ਼ਰ

ਅਮਿਤਾਭ ਤੇ ਰਿਸ਼ੀ ਕਪੂਰ ਪਿਓ-ਪੁੱਤਰ ਦੇ ਕਿਰਦਾਰ ‘ਚ ਆਉਣਗੇ ਨਜ਼ਰ

ਬਾਲੀਵੁੱਡ ਦੇ ਦੋ ਸੀਨੀਅਰ ਐਕਟਰ ਅਮਿਤਾਭ ਬੱਚਨ ਤੇ ਰਿਸ਼ੀ ਕਪੂਰ 27 ਸਾਲ ਬਾਅਦ ਇਕੱਠੇ ਸਕ੍ਰੀਨ ਸ਼ੇਅਰ ਕਰ ਰਹੇ ਹਨ। ਦੋਵੇਂ ਜਲਦ ਹੀ ਰਿਲੀਜ਼ ਹੋਣ ਵਾਲੀ ਫਿਲਮ ‘102 ਨੌਟ ਆਉਟ’ ‘ਚ ਨਜ਼ਰ ਆਉਣਗੇ। ਕੁਝ ਦਿਨ ਪਹਿਲਾਂ ਹੀ ਫਿਲਮ ਦਾ ਟਰੇਲਰ ਤੇ ਇਕ ਗੀਤ ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।ਇਸ ਫਿਲਮ ‘ਚ ਅਮਿਤਾਭ ਤੇ ਰਿਸ਼ੀ ਕਪੂਰ ਪਿਓ-ਪੁੱਤਰ ਦੇ ਕਿਰਦਾਰ ‘ਚ ਨਜ਼ਰ ਆਉਣਗੇ। ਹੁਣ ‘102 ਨੌਟ ਆਉਟ’ ਦੇ ਨਵੇਂ ਗਾਣੇ ‘ਬਾਡੂੰਬਾ’ ਦਾ ਟੀਜ਼ਰ ਰਿਲੀਜ਼ ਹੋਇਆ ਹੈ। ਬਿੱਗ ਬੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਫਿਲਮ ਦੇ ਦੂਜੇ ਗੀਤ ਦਾ ਟੀਜ਼ਰ ਪੋਸਟ ਕਰਦੇ ਹੋਏ ਲਿਖਿਆ ‘ਬਾਡੂੰਬਾ’ ਦੀ ਕੁਝ ਹੋਰ ਝਲਕੀਆਂ ਇੱਥੇ ਦੇਖੋ ਤੇ ਮੇਰੇ ਨਾਲ #MyBadumbaaaStep ਕਾਨਟੈਸਟ ‘ਚ ਹਿੱਸਾ ਲਓ ਤੇ ਮੈਨੂੰ ਮਿਲਣ ਦਾ ਮੌਕਾ ਪਾਓ।ਫਿਲਮ ਦਾ ਦਾ ਗੀਤ ਕਾਫੀ ਜੋਸ਼ੀਲਾ ਹੈ, ਜਿਸ ਨੂੰ ਦੇਖ ਕੇ ਤੁਹਾਡਾ ਦਿਲ ਵੀ ਡਾਂਸ ਕਰਨ ਨੂੰ ਜ਼ਰੂਰ ਕਰੇਗਾ। ‘ਓ ਮਾਈ ਗਾਡ’ ਵਰਗੀਆਂ ਫਿਲਮਾਂ ਦਾ ਡਾਇਰੈਕਸ਼ਨ ਕਰ ਚੁੱਕੇ ਡਾਇਰੈਕਟਰ ਉਮੇਸ਼ ਸ਼ੁਕਲਾ ਨੇ ਫਿਲਮ ਦਾ ਨਿਰਦੇਸ਼ਨ ਕੀਤਾ ਹੈ। ਦੱਸ ਦੇਈਏ ਕਿ ਅਮਿਤਾਭ ਬੱਚਨ ਤੇ ਰਿਸ਼ੀ ਕਪੂਰ ਦੀ  ਇਹ ਫਿਲਮ 4 ਮਈ ਨੂੰ ਰਿਲੀਜ਼ ਹੋ ਰਹੀ ਹੈ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *