Breaking News
Home / Breaking News / ਸੱਚ ਦੀ ਆਵਾਜ਼ ਚੁੱਕਣ ਵਾਲਿਆਂ ‘ਤੇ ਆਏ ਦਿਨ ਹੋ ਰਹੇ ਨੇ ਪੱਤਰਕਾਰਾਂ ਤੇ ਹਮਲੇ

ਸੱਚ ਦੀ ਆਵਾਜ਼ ਚੁੱਕਣ ਵਾਲਿਆਂ ‘ਤੇ ਆਏ ਦਿਨ ਹੋ ਰਹੇ ਨੇ ਪੱਤਰਕਾਰਾਂ ਤੇ ਹਮਲੇ

ਥਾਣਾ ਵਲਟੋਹਾ ਅਧੀਨ ਆਉਂਦੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੋ ਰਹੇ ਹਨ। ਆਏ ਦਿਨ ਕਿਸੇ ਨਾ ਕਿਸੇ ਇਲਾਕੇ ਅੰਦਰ ਸਮਾਜ ਵਿਰੋਧੀ ਤੱਤ ਘਟਨਾਂ ਨੂੰ ਅੰਜਾਮ ਦੇ ਜਾਂਦੇ ਹਨ, ਪਰ ਪੁਲਸ ਸਿਰਫ ਸਿਵਾਏ ਕਾਗਜ਼ੀ ਕਾਰਵਾਈ ਦੇ ਹੋਰ ਕੁਝ ਨਹੀਂ ਕਰਦੀ ਜਿਸ ਕਾਰਨ ਇਹ ਅਨਸਰ ਹੁਣ ਸ਼ਰੇਆਮ ਹੀ ਗੁੰਡਾਗਰਦੀ ਜਿਹੀਆਂ ਘਟਨਾਵਾਂ ਨੂੰ ਵੀ ਅੰਜਾਮ ਦੇਣ ਤੋਂ ਨਹੀਂ ਡਰਦੇ। ਜਿਸ ਦੀ ਤਾਜ਼ਾ ਮਿਸਾਲ ਉਸ ਵੇਲੇ ਸਾਹਮਣੇ ਆਈ ਜਦੋਂ ਮੋਟਰ ਸਾਈਕਲਾਂ ‘ਤੇ ਸਵਾਰ ਹੋ ਕੇ ਆਏ ਨਕਾਬਪੋਸ਼ ਲੋਕਾਂ ਨੇ ਪੱਤਰਕਾਰ ਦੀ ਦੁਕਾਨ ਅੰਦਰ ਦਾਖਲ ਹੋ ਕੇ ਜਾਨਲੇਵਾ ਹਮਲਾ ਕਰਦਿਆਂ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਪੱਤਰਕਾਰ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਅਲਗੋਂ ਕੋਠੀ ਤੋਂ ਇਕ ਪੰਜਾਬੀ ਅਖਬਾਰ ਦੇ ਪੱਤਰਕਾਰ ਦਲਜਿੰਦਰ ਸਿੰਘ ਰਾਜਪੂਤ ਕਸਬਾ ਅਮਰਕੋਟ ਵਿਖੇ ਮੋਬਾਈਲ ਰਿਪੇਅਰ ਦੀ ਦੁਕਾਨ ਕਰਦਾ ਹੈ। ਬੀਤੀ ਸ਼ਾਮ ਉਹ ਆਪਣੀ ਦੁਕਾਨ ‘ਤੇ ਮੌਜੂਦ ਸੀ ਤਾਂ ਬੁਲਟ ਅਤੇ ਪੈਂਸ਼ਨ ਮੋਟਰ ਸਾਈਕਲ ‘ਤੇ ਸਵਾਰ ਹੋ ਕੇ ਪੰਜ ਨੌਜਵਾਨ ਆਏ ਜਿਨ੍ਹਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ। ਦੋ ਨੌਜਵਾਨ ਦੁਕਾਨ ਅੰਦਰ ਆਏ ‘ਤੇ ਪਹਿਲਾਂ ਉਸ ਨੂੰ ਰਿਚਾਰਜ ਕਰਨ ਲਈ ਕਿਹਾ ਤੇ ਫਿਰ ਸੈਮਸੰਗ ਦਾ ਚਾਰਜਰ ਮੰਗਿਆ ਜਦੋਂ ਉਹ ਚਾਰਜਰ ਫੜਨ ਲੱਗਾ ਤਾਂ ਉਕਤ ਲੋਕਾਂ ਨੇ ਹਥਿਆਰਾਂ ਨਾਲ ਉਸ ਉਪਰ ਹਮਲਾ ਕਰ ਦਿੱਤਾ ਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਰੌਲਾ ਪਾਉਣ ‘ਤੇ ਜਦੋਂ ਆਸ ਪਾਸ ਦੇ ਦੁਕਾਨਦਾਰ ਇਕੱਠੇ ਹੋਏ ਤਾਂ ਉਕਤ ਦੋਸ਼ੀ ਮੌਕੇ ਤੋਂ ਭੱਜ ਗਏ। ਘਟਨਾ ਦੀ ਇਤਲਾਹ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸੰਬੰਧੀ ਥਾਣਾ ਵਲਟੋਹਾ ਤੋਂ ਡਿਊਟੀ ਅਫਸਰ ਏ.ਐੱਸ.ਆਈ ਬਲਦੇਵ ਰਾਜ ਪੁਲਸ ਪਾਰਟੀ ਸਮੇਤ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ। ਜ਼ਿਕਰਯੋਗ ਹੈ ਕਿ ਲੋਕਾਂ ਦੀ ਅਵਾਜ ਉਠਾਉਣ ਵਾਲੇ ਮੀਡੀਆ ਉਪਰ ਹੀ ਹਮਲਾ ਹੋਣ ਦੀ ਵਾਪਰੀ ਘਟਨਾਂ ਨਾਲ ਜਿੱਥੇ ਆਮ ਲੋਕਾਂ ‘ਚ ਸਹਿਮ ਦਾ ਭਾਰੀ ਮਾਹੌਲ ਪਾਇਆ ਜਾ ਰਿਹਾ ਹੈ ਉਥੇ ਹੀ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲੀਆ ਨਿਸ਼ਾਨ ਲੱਗ ਰਿਹਾ ਹੈ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *