Breaking News
Home / Culture / ਰਾਸ਼ਟਰੀ ਰਾਜਧਾਨੀ ‘ਚ ਲਾਏ ਜਾਣਗੇ ਬਾਬਾ ਜੱਸਾ ਸਿੰਘ ਰਾਮਗੜੀਆ,ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਬਾਬਾ ਬਘੇਰ ਸਿੰਘ ਦੇ ਕਾਂਸੀ ਦੇ ਬੁੱਤ:ਮਨਜਿੰਦਰ ਸਿਰਸਾ
jassa Singh Ahluwalia

ਰਾਸ਼ਟਰੀ ਰਾਜਧਾਨੀ ‘ਚ ਲਾਏ ਜਾਣਗੇ ਬਾਬਾ ਜੱਸਾ ਸਿੰਘ ਰਾਮਗੜੀਆ,ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਬਾਬਾ ਬਘੇਰ ਸਿੰਘ ਦੇ ਕਾਂਸੀ ਦੇ ਬੁੱਤ:ਮਨਜਿੰਦਰ ਸਿਰਸਾ

jassa Singh Ahluwalia

ਰਾਸ਼ਟਰੀ ਰਾਜਧਾਨੀ ‘ਚ ਲਾਏ ਜਾਣਗੇ ਬਾਬਾ ਜੱਸਾ ਸਿੰਘ ਰਾਮਗੜੀਆ,ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਬਾਬਾ ਬਘੇਰ ਸਿੰਘ ਦੇ ਕਾਂਸੀ ਦੇ ਬੁੱਤ:ਮਨਜਿੰਦਰ ਸਿਰਸਾ:ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਨੇ ਰਾਸ਼ਟਰੀ ਰਾਜਧਾਨੀ ਵਿਚ ਬਾਬਾ ਜੱਸਾ ਸਿੰਘ ਰਾਮਗੜੀਆ,ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਬਾਬਾ ਬਘੇਲ ਸਿੰਘ ਜੀ ਦੇ ਕਾਂਸੀ ਦੇ ਬੁੱਤ ਲਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਨੌਜਵਾਨ ਪੀੜੀ ਨੂੰ ਇਸ ਤੋਂ ਸਿੱਖਿਆ ਤੇ ਪ੍ਰੇਰਨਾ ਮਿਲ ਸਕੇ।ਇਹ ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਡੀ.ਐਸ.ਜੀ.ਐਮ.ਸੀ ਨੇ ਦੱਸਿਆ ਕਿ ਇਹ ਬੁੱਤ ਵਿਸ਼ੇਸ਼ ਮਾਹਿਰ ਮੱਧ ਪ੍ਰਦੇਸ਼ ਦੇ ਗਵਾਲੀਆ ਦੇ ਪ੍ਰਭਾਤ ਰਾਏ ਵੱਲੋਂ ਤਿਆਰ ਕੀਤੇ ਜਾ ਰਹੇ ਹਨ ਅਤੇ ਜੁਲਾਈ ਦੇ ਪਹਿਲੇ ਹਫਤੇ ਤੱਕ ਤਿਆਰ ਹੋ ਜਾਣ ਦੀ ਸੰਭਾਵਨਾ ਹੈ।ਉਹਨਾਂ ਦੱਸਿਆ ਕਿ ਹਰ ਬੁੱਤ 10 ਫੁੱਟ ਚੌੜਾ ਤੇ 12 ਫੁੱਟ ਉੱਚਾ ਹੋਵੇਗਾ।ਉਹਨਾਂ ਦੱਸਿਆ ਕਿ ਬੁੱਤ ਵਾਸਤੇ ਧਾਤਾਂ ਦੀ ਵਰਤੋਂ ਕੀਤੀ ਜਾਵੇਗੀ ਤੇ ਹਰ ਬੁੱਤ 1.25 ਟਨ ਭਾਰ ਦਾ ਹੋਵੇਗਾ।ਸਿਰਸਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਇਕ ਟੀਮ ਨੇ ਹਾਲ ਹੀ ਵਿਚ ਗਵਾਲੀਅਰ ਦਾ ਦੌਰਾ ਕੀਤਾ ਸੀ ਤੇ ਬੁੱਤ ਤਿਆਰ ਕੀਤੇ ਜਾਣ ਦਾ ਜਾਇਜ਼ਾ ਲਿਆ ਸੀ ਅਤੇ ਡਿਜ਼ਾਈਨ ‘ਤੇ ਤਸੱਲੀ ਪ੍ਰਗਟ ਕੀਤੀ ਸੀ।ਉਹਨਾਂ ਦੱਸਿਆ ਕਿ ਤਿੰਨਾਂ ਮਹਾਨ ਜਰਨੈਲਾਂ ਨੂੰ ਘੋੜੇ ‘ਤੇ ਸਜਿਆ ਵਿਖਾਇਆ ਗਿਆ ਹੈ ਜੋ ਕਿ ਇਹਨਾਂ ਦੇ ਮਾਰਸ਼ਲ ਲੀਡਰਸ਼ਿਪ ਸੁਭਾਅ ਨੂੰ ਉਜਾਗਰ ਕਰਦਾ ਹੈ।

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

Leave a Reply

Your email address will not be published. Required fields are marked *

My Chatbot
Powered by Replace Me