Breaking News
Home / Breaking News / ਰੋਡ ਰੇਜ ਮਾਮਲਾ : ਨਵਜੋਤ ਸਿੱਧੂ ਨੂੰ ਅਦਾਲਤ ਵਲੋਂ ਵੱਡੀ ਰਾਹਤ, 30 ਸਾਲਾਂ ਬਾਅਦ ਬਰੀ
Navjot Sidhu during his Lecture cum Student Interaction
Minister of Local Government, Tourism and Cultural Affairs Punjab Navjot Singh Sidhu during his Lecture cum Student Interaction on “My Journey from a Cricketer to the Parliament” organised by Student Welfare Association at Law Auditorium in Panjab University Chandigarh on Tuesday, September 26 2017. Express Photo by Sahil Walia *** Local Caption *** Minister of Local Government, Tourism and Cultural Affairs Punjab Navjot Singh Sidhu during his Lecture cum Student Interaction on “My Journey from a Cricketer to the Parliament” organised by Student Welfare Association at Law Auditorium in Panjab University Chandigarh on Tuesday, September 26 2017. Express Photo by Sahil Walia

ਰੋਡ ਰੇਜ ਮਾਮਲਾ : ਨਵਜੋਤ ਸਿੱਧੂ ਨੂੰ ਅਦਾਲਤ ਵਲੋਂ ਵੱਡੀ ਰਾਹਤ, 30 ਸਾਲਾਂ ਬਾਅਦ ਬਰੀ

Navjot Sidhu during his Lecture cum Student Interaction

ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ ‘ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੂੰ ਵੱਡੀ ਰਾਹਤ ਦਿੰਦਿਆਂ 30 ਸਾਲਾਂ ਬਾਅਦ ਬਰੀ ਕਰ ਦਿੱਤਾ ਹੈ। 30 ਸਾਲ ਪਹਿਲਾਂ ਇਸ ਮਾਮਲੇ ਸਬੰਧੀ ਸਿੱਧੂ ਨੂੰ ਹੇਠਲੀ ਅਦਾਲਤ ਨੇ ਦੋਸ਼ ਮੁਕਤ ਕਰ ਦਿੱਤਾ ਸੀ ਪਰ ਹਾਈਕੋਰਟ ਨੇ ਫੈਸਲੇ ਨੂੰ ਪਲਟਦੇ ਹੋਏ ਸਿੱਧੂ ਨੂੰ ਗ਼ੈਰ-ਇਰਾਦਾਤਨ ਕਤਲ ਦਾ ਦੋਸ਼ੀ ਪਾਇਆ ਅਤੇ ਸਿੱਧੂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾ ਦਿੱਤੀ। ਅਦਾਲਤ ਨੇ ਕੁੱਟਮਾਰ ਦੇ ਦੋਸ਼ ‘ਚ ਧਾਰਾ-323 ਤਹਿਤ ਸਿੱਧੂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਇਕ ਹਜ਼ਾਰ ਰੁਪਿਆ ਜ਼ੁਰਮਾਨੇ ‘ਤੇ ਰਿਹਾਅ ਕਰਨ ਦੇ ਹੁਕਮ ਦਿੱਤੇ।ਨਵਜੋਤ ਸਿੱਧੂ ਨੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਅੱਜ ਹਾਈਕੋਰਟ ਦੇ ਫੈਸਲੇ ਨੂੰ ਪਲਟਦੇ ਹੋਏ ਸੁਪਰੀਮ ਕੋਰਟ ਨੇ ਸਿੱਧੂ ਦੇ ਹੱਕ ‘ਚ ਫੈਸਲਾ ਸੁਣਾ ਦਿੱਤਾ। ਜ਼ਿਕਰਯੋਗ ਹੈ ਕਿ 27 ਦਸੰਬਰ, 1988 ਨੂੰ ਜਦੋਂ ਸਿੱਧੂ ਦੀ ਕਾਰ ਪਾਰਕਿੰਗ ਨੂੰ ਲੈ ਕੇ ਪਟਿਆਲਾ ਵਿੱਚ ਗੁਰਨਾਮ ਸਿੰਘ ਨਾਂ ਦੇ ਇਕ ਬਜ਼ੁਰਗ ਨਾਲ ਬਹਿਸਬਾਜ਼ੀ ਹੋਈ, ਜਿਹੜੀ ਮਗਰੋਂ ਹੱਥੋਪਾਈ ਵਿੱਚ ਬਦਲ ਗਈ। ਗੁਰਨਾਮ ਸਿੰਘ ਨਾਲ ਉਸ ਦਾ ਭਾਣਜਾ ਵੀ ਸੀ। ਭਾਣਜੇ ਮੁਤਾਬਕ ਸਿੱਧੂ ਨੇ ਮੁੱਕਾ ਮਾਰ ਕੇ ਗੁਰਮਾਨ ਸਿੰਘ ਨੂੰ ਸੜਕ ਉੱਤੇ ਸੁੱਟ ਦਿੱਤਾ। ਇਸ ਤੋਂ ਤੁਰੰਤ ਬਾਅਦ, ਗੁਰਨਾਮ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਹ ਪਹਿਲਾਂ ਹੀ ਮਰ ਚੁੱਕਾ ਸੀ।

About admin

Check Also

1200px-Jhelum_River_Bridge

ਹੁਣ ਪਾਕਿਸਤਾਨ ਨਹੀਂ ਜਾਵੇਗਾ ਸਤਲੁਜ-ਬਿਆਸ ਦਾ ਪਾਣੀ

ਸਤਲੁਜ-ਬਿਆਸ ਦਰਿਆਵਾਂ ਦਾ ਪਾਣੀ ਹੁਣ ਪਾਕਿਸਤਾਨ ਨਹੀਂ ਜਾ ਸਕੇਗਾ।ਇਨ੍ਹਾਂ ਦਾ ਪਾਣੀ ਪਾਕਿਸਤਾਨ ਜਾਣ ਤੋਂ ਰੋਕਣ ...

Leave a Reply

Your email address will not be published. Required fields are marked *