Breaking News
Home / Featured / ਕਾਂਗਰਸ ਦੇ ਸਾਬਕਾ ਗ੍ਰਹਿ ਮੰਤਰੀ ਬ੍ਰਿਜ ਭੁਪਿੰਦਰ ਸਿੰਘ ਲਾਲੀ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

ਕਾਂਗਰਸ ਦੇ ਸਾਬਕਾ ਗ੍ਰਹਿ ਮੰਤਰੀ ਬ੍ਰਿਜ ਭੁਪਿੰਦਰ ਸਿੰਘ ਲਾਲੀ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

ਕਾਂਗਰਸ ਦੇ ਸਾਬਕਾ ਗ੍ਰਹਿ ਮੰਤਰੀ ਬ੍ਰਿਜ ਭੁਪਿੰਦਰ ਸਿੰਘ ਲਾਲੀ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ:ਕਾਂਗਰਸ ਪਾਰਟੀ ਨੂੰ ਹਲਕਾ ਸ਼ਾਹਕੋਟ ‘ਚ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਹਰਚਰਨ ਸਿੰਘ ਬਰਾੜ ਦੀ ਸਰਕਾਰ ‘ਚ ਗ੍ਰਹਿ ਮੰਤਰੀ ਰਹੇ ਬ੍ਰਿਜ ਭੁਪਿੰਦਰ ਸਿੰਘ ਲਾਲੀ ਕੰਗ ਨੇ ਆਪਣੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।ਜਿਸ ਨਾਲ ਹੁਣ ਸ਼ਾਹਕੋਟ ਦੀ ਜ਼ਿਮਨੀ ਚੋਣ ‘ਚ ਅਕਾਲੀ ਉਮੀਦਵਾਰ ਜਥੇਦਾਰ ਨਾਇਬ ਸਿੰਘ ਕੋਹਾੜ ਨੂੰ ਵੱਡਾ ਹੁੰਗਾਰਾ ਮਿਲਣ ਦੀ ਆਸ ਕੀਤੀ ਜਾ ਸਕਦੀ ਹੈ।ਸੁਖਬੀਰ ਬਾਦਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਹਲਕੇ ਅੰਦਰ ਪਾਰਟੀ ਹੋਰ ਜ਼ਿਆਦਾ ਮਜ਼ਬੂਤ ਹੋਈ ਹੈ।ਸ.ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ-ਸਮੇਂ ‘ਤੇ ਮਾਣ ਸਤਿਕਾਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਹਰ ਖੇਤਰ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਜਾਵੇਗਾ ਤਾਂ ਕਿ ਅਗਲੀ ਵਾਰ ਅਕਾਲੀ ਦਲ ਦੀ ਸਰਕਾਰ ਸੱਤਾ ਵਿਚ ਆ ਸਕੇ।ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ,ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *