Breaking News
Home / Entertainment / ਨੱਚਣ ‘ਤੇ ਮਜਬੂਰ ਕਰ ਰਹੇ ਨੇ ‘ਕੈਰੀ ਆਨ ਜੱਟਾ 2’ ਦੇ ਗੀਤ, ਸੋਸ਼ਲ ਮੀਡੀਆ ‘ਤੇ ਵਾਇਰਲ
sonam Bajwa

ਨੱਚਣ ‘ਤੇ ਮਜਬੂਰ ਕਰ ਰਹੇ ਨੇ ‘ਕੈਰੀ ਆਨ ਜੱਟਾ 2’ ਦੇ ਗੀਤ, ਸੋਸ਼ਲ ਮੀਡੀਆ ‘ਤੇ ਵਾਇਰਲ

ਸੁਪਰਹਿੱਟ ਪੰਜਾਬੀ ਫਿਲਮ ‘ਕੈਰੀ ਆਨ ਜੱਟਾ’ ਪਾਲੀਵੁੱਡ ਇੰਡਸਟਰੀ ‘ਚ ਗਿੱਪੀ ਗਰੇਵਾਲ ਦੇ ਨਾਲ ਬੀ. ਐੱਨ. ਸ਼ਰਮਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਤੇ ਜਸਵਿੰਦਰ ਭੱਲਾ ਦਾ ਕੱਦ ਹੋਰ ਉੱਚਾ ਕੀਤਾ ਸੀ। ਹੁਣ ਇਸ ਫਿਲਮ ਦਾ ਸੀਕੁਅਲ ਬਣ ਕੇ ਤਿਆਰ ਹੈ, ਜਿਸ ਦਾ ਨਾਂ ‘ਕੈਰੀ ਆਨ ਜੱਟਾ 2’ ਹੈ। ਹੁਣ ਤੱਕ ਫਿਲਮ ਦੇ ਦੋ ਗੀਤ ਤੇ 1 ਟਾਈਟਲ ਟਰੈਕ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਦੇ ਟਾਈਟਲ ਟਰੈਕ ‘ਕੈਰੀ ਆਨ ਜੱਟਾ 2’ 17 ਅਪ੍ਰੈਲ ਨੂੰ ਯੂਟਿਊਬ ‘ਤੇ ਰਿਲੀਜ਼ ਹੋਇਆ ਸੀ, ਜਿਸਨੂੰ ਹੁਣ ਤੱਕ 3,344,417 ਤੋਂ ਜ਼ਿਆਦਾਵਾਰ ਯੂਟਿਊਬ ‘ਤੇ ਦੇਖਿਆ ਜਾ ਚੁੱਕਾ ਹੈ।

sonam Bajwa

7 ਮਈ ਨੂੰ ਫਿਲਮ ‘ਕੈਰੀ ਆਨ ਜੱਟਾ 2’ ਦਾ ਗੀਤ ‘ਭੰਗੜਾ ਪਾ ਲਈਏ’ ਰਿਲੀਜ਼ ਹੋਇਆ ਸੀ, ਜਿਸ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਵੇਂ ਕਿ ਗੀਤ ਦੇ ਨਾਂ ਤੋਂ ਹੀ ਜ਼ਾਹਿਰ ਹੋ ਜਾਂਦਾ ਹੈ ਕਿ ਗੀਤ ਨੱਚਣ ਤੇ ਭੰਗੜਾ ਪਾਉਣ ਲਈ ਮਜ਼ਬੂਰ ਕਰਨ ਵਾਲਾ ਹੈ। ਗੀਤ ‘ਚ ਸੋਨਮ ਬਾਜਵਾ, ਗਿੱਪੀ ਗਰੇਵਾਲਸ ਬੀਨੂੰ ਢਿੱਲੋਂ ਗੁਰਪ੍ਰੀਤ ਘੁੱਗੀ ਸਮੇਤ ਬਾਕੀ ਸਿਤਾਰਆਿਂ ਦਾ ਜੋਸ਼ੀਲਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ‘ਭੰਗੜਾ ਪਾ ਲਈਏ’ ਗੀਤ ਨੂੰ ਗਿੱਪੀ ਗਰੇਵਾਲ ਤੇ ਮੰਨਤ ਨੂਰ ਨੇ ਆਵਾਜ਼ ਦਿੱਤੀ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਸੰਗੀਤ ਗੁਰਮੀਤ ਸਿੰਘ ਨੇ ਦਿੱਤਾ ਹੈ। ਹੁਣ ਤੱਕ ਇਸ ਗੀਤ ਨੂੰ 2,680,699 ਤੋਂ ਜ਼ਿਆਦਾ ਲੋਕ ਦੇਖ ਚੁੱਕੇ ਹਨ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *