Breaking News
Home / Featured / Crime / ਪੰਜਾਬ ਦੇ 14 ਜੇਲ੍ਹ ਅਧਿਕਾਰੀਆਂ ਦੀ ਸ਼ਾਮਤ
jail

ਪੰਜਾਬ ਦੇ 14 ਜੇਲ੍ਹ ਅਧਿਕਾਰੀਆਂ ਦੀ ਸ਼ਾਮਤ

jail

ਪੰਜਾਬ ਸਰਕਾਰ ਨੇ ਜੇਲ੍ਹ ਅਧਿਕਾਰੀਆਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਇਸ ਤਹਿਤ 14 ਜੇਲ੍ਹ ਅਧਿਕਾਰੀਆਂ ਖਿਲਾਫ ਕਾਰਵਾਈ ਹੋਣ ਜਾ ਰਹੀ ਹੈ। ਇਨ੍ਹਾਂ ਉੱਪਰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਇਲਜ਼ਾਮ ਹਨ। ਇਸ ਸਬੰਧੀ ਰਿਪੋਰਟ ਆਈਜੀ (ਜੇਲ੍ਹਾਂ) ਰੂਪ ਕੁਮਾਰ ਅਰੋੜਾ ਵੱਲੋਂ ਤਿਆਰ ਕੀਤੀ ਗਈ ਹੈ।ਡੀਜੀਪੀ  ਆਈਪੀਐਸ ਸਹੋਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਅਦਾਲਤ ਦੇ ਹੁਕਮ ਮਿਲ ਗਏ ਹਨ। ਸਰਕਾਰ ਨੇ ਮਾਮਲੇ ਦੀ ਜਾਂਚ ਆਰੰਭੀ ਹੋਈ ਹੈ। ਵਿਭਾਗੀ ਜਾਂਚ ਵਿੱਚ 14 ਅਧਿਕਾਰੀ ਸਬੰਧਤ ਜੇਲ੍ਹਾਂ ਵਿੱਚ ਡਿਊਟੀ ਦੌਰਾਨ ਕੁਤਾਹੀ ਤੇ ਅਣਗਹਿਲੀ ਵਰਤਣ ਦੇ ਦੋਸ਼ੀ ਪਾਏ ਗਏ ਹਨ। ਇਨ੍ਹਾਂ ਵਿਰੁੱਧ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੀ ਸਿਫਾਰਸ਼ ਕਰ ਦਿੱਤੀ ਹੈ।ਹਾਸਲ ਪ੍ਰਾਪਤ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਲਸ਼ਕਰ ਏ ਤੌਇਬਾ ਦੇ ਅਤਿਵਾਦੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫੋਨ ਵਰਤਣ ਦੀ ਖੁੱਲ੍ਹ ਦਿੱਤੀ ਗਈ। ਇਸ ਦੋਸ਼ ਵਿੱਚ ਇੱਕ ਡੀਆਈਜੀ ਰੈਂਕ ਦੇ ਅਧਿਕਾਰੀ ਸਮੇਤ 14 ਅਧਿਕਾਰੀਆਂ ਦੇ ਨਾਂ ਸਾਹਮਣੇ ਆਏ ਹਨ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *