Breaking News
Home / Delhi / ਕੈਪਟਨ ਦੀ ਚੇਤਾਵਨੀ ਮਗਰੋਂ ਟਕਸਾਲ ਨੇ ਪੈਰ ਪਿਛਾਂਹ ਖਿੱਚੇ
harnam-singh-580x395

ਕੈਪਟਨ ਦੀ ਚੇਤਾਵਨੀ ਮਗਰੋਂ ਟਕਸਾਲ ਨੇ ਪੈਰ ਪਿਛਾਂਹ ਖਿੱਚੇ

harnam-singh-580x395

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੇਤਾਵਨੀ ਮਗਰੋਂ ਦਮਦਮੀ ਟਕਸਾਲ ਨੇ ਆਪਣੇ ਮੁਖੀ ਹਰਨਾਮ ਸਿੰਘ ਖਾਲਸਾ ਦਾ ਸਬੰਧ ਚਰਨਜੀਤ ਸਿੰਘ ਜੱਸੋਵਾਲ ਦੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਬਿਆਨ ਦੇ ਨਾਲੋਂ ਤੋੜ ਲਿਆ ਹੈ। ਦਮਦਮੀ ਟਕਸਾਲ ਨੇ ਕਿਹਾ ਹੈ ਕਿ ਚਰਨਜੀਤ ਸਿੰਘ ਜੱਸੋਵਾਲ ਦੀ ਸੋਸ਼ਲ ਮੀਡੀਆ ਉੱਤੇ ਚੱਲ ਰਹੀ ਵੀਡੀਓ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ।ਕਾਬਲੇਗੌਰ ਹੈ ਕਿ 20 ਮਈ ਨੂੰ ਵਾਇਰਲ ਹੋਈ ਵੀਡੀਓ ਵਿੱਚ ਦਮਦਮੀ ਟਕਸਾਲ ਦੇ ਬੁਲਾਰੇ ਚਰਨਜੀਤ ਸਿੰਘ ਜੱਸੋਵਾਲ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੁੱਖ ਮੰਤਰੀ ਨੇ ਜੱਸੋਵਾਲ ਦੀ ਵੀਡੀਓ ਨਾਲ ਸਬੰਧਤ ਰਿਪੋਰਟਾਂ ਦਾ ਨੋਟਿਸ ਲਿਆ ਹੈ। ਇਸ ਮਾਮਲੇ ਸਬੰਧੀ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਪਟਨ ਨੇ ਦਮਦਮੀ ਟਕਸਾਲ ਨੂੰ ਆਪਣੀਆਂ ਧਾਰਮਿਕ ਹੱਦਾਂ ਨਾ ਟੱਪਣ ਲਈ ਆਖਿਆ ਹੈ।ਦੂਜੇ ਪਾਸੇ ਵੀਡੀਓ ਦੇ ਜਵਾਬ ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਵੀ 30 ਮਿੰਟ ਲੰਬੀ ਵੀਡੀਓ ਸੋਸ਼ਲ ਮੀਡੀਆ ਉੱਤੇ ਪਾ ਦਿੱਤੀ ਹੈ, ਜਿਸ ਵਿੱਚ ਚੇਤਾਵਨੀਆਂ ਨੂੰ ਧਾਰਮਿਕ ਗੁੰਡਾਗਰਦੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਧਾਰੀ ਚੁੱਪ ਉੱਤੇ ਵੀ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦਾ ਪ੍ਰਚਾਰ ਗੁਰਬਾਣੀ ਦੇ ਹਵਾਲਿਆਂ ਉੱਤੇ ਅਧਾਰਤ ਹੈ।ਉਧਰ, ਦਮਦਮੀ ਟਕਸਾਲ ਨੇ ਇਲਜ਼ਾਮ ਲਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਟਕਸਾਲ ਦੇ ਸਤਿਕਾਰ ਨੂੰ ਸੱਟ ਮਾਰਨ ਦੀ ਕਾਰਵਾਈ ਬਰਾਬਰ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨੇ ਜਿਸ ਲਹਿਜ਼ੇ ਵਿੱਚ ਚਿਤਾਵਨੀ ਦਿੱਤੀ ਹੈ, ਉਸ ਤੋਂ ਸਪੱਸ਼ਟ ਹੈ ਕਿ ਟਕਸਾਲ ਤੇ ਉਸ ਦੇ ਮੁਖੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

Leave a Reply

Your email address will not be published. Required fields are marked *

My Chatbot
Powered by Replace Me