Breaking News
Home / Featured / ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ
ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀਸਿੱਖਾਂ ਦੇ ਧਾਰਮਿਕ ਸਥਾਨ, ਉਤਰਾਖੰਡ ਸੂਬੇ ਵਿੱਚ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਸੰਗਤਾਂ ਦੇ ਹਜ਼ੂਮ ਨਾਲ ਮਾਹੌਲ ਖਾਲਸਾਈ ਬਣਿਆ ਰਿਹਾ ਅਤੇ ਸੰਗਤਾਂ ਵੱਲੋਂ ਲਗਾਏ ਗਏ ਜੈਕਾਰਿਆਂ ਨਾਲ ਸਾਰਾ ਮਾਹੌਲ ਖ਼ਾਲਸਾਈ ਰੰਗ ‘ਚ ਰੰਗਿਆ ਰਿਹਾ।ਉਤਰਾਖੰਡ ‘ਚ ਲਗਭਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰ ਕੇ ਸਾਲਾਨਾ ਯਾਤਰਾ ਦੀ ਵੀ ਸ਼ੁਰੂਆਤ ਕੀਤੀ ਗਈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਮੇਂ ਤਕਰੀਬਨ  ਛੇ ਹਜ਼ਾਰ ਤੋਂ ਵੱਧ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ।ਗੁਰਦੁਆਰੇ ਦੇ ਮੁੱਖ ਪ੍ਰਬੰਧਕ ਸੇਵਾ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੰਗਤਾਂ ਦੇ ਪਹਿਲੇ ਜੱਥੇ ਨੂੰ ਪੰਜ ਪਿਆਰਿਆਂ ਦੀ ਅਗਵਾਈ ‘ਚ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਭੇਜਿਆ ਗਿਆ ਅਤੇ ਪਾਵਨ ਸਰੂਪ ਗੁਰਦੁਆਰੇ ਵਿਖੇ ਸੁਸ਼ੋਭਿਤ ਕੀਤੇ ਗਏ।ਇਸ ਉਪਰੰਤ ਸੁਖਮਨੀ ਸਾਹਿਬ ਦਾ ਪਾਠ ਅਤੇ ਭੋਗ ਪਾਇਆ ਗਿਆ।ਮਿਲੀ ਜਾਣਕਾਰੀ ਮੁਤਾਬਕ, ਰਸਤੇ ਵਿੱਚ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਬਰਫ ਹੋਣ ਕਾਰਨ, ਰਸਤੇ ਨੂੰ ਕੱਟ ਕੇ ਸੰਗਤਾਂ ਦੇ ਜਾਣ ਲਈ ਵੱਖਰਾ ਰਾਹ ਤਿਆਰ ਕੀਤਾ ਗਿਆ।ਦੱਸ ਦੇਈਏ ਕਿ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਸਤੇ ਅਕਤੂਬਰ ਮਹੀਨੇ ਭਾਰੀ ਬਰਫਬਾਰੀ ਕਾਰਨ ਬੰਦ ਕਰ ਦਿੱਤੇ ਜਾਂਦੇ ਹਨ ਅਤੇ ਇਸ ਮਹੀਨੇ ਰਸਤੇ ਸਾਫ ਹੋਣ ਕਾਰਨ ਸੰਗਤਾਂ ਵੱਡੀ ਗਿਣਤੀ ‘ਚ ਇੱਥੇ ਗੁਰੂ ਘਰ ਦਾ ਆਸ਼ੀਰਵਾਦ ਲੈਣ ਪੁੱਜਦੀਆਂ ਹਨ।

About admin

Check Also

1200px-Jhelum_River_Bridge

ਹੁਣ ਪਾਕਿਸਤਾਨ ਨਹੀਂ ਜਾਵੇਗਾ ਸਤਲੁਜ-ਬਿਆਸ ਦਾ ਪਾਣੀ

ਸਤਲੁਜ-ਬਿਆਸ ਦਰਿਆਵਾਂ ਦਾ ਪਾਣੀ ਹੁਣ ਪਾਕਿਸਤਾਨ ਨਹੀਂ ਜਾ ਸਕੇਗਾ।ਇਨ੍ਹਾਂ ਦਾ ਪਾਣੀ ਪਾਕਿਸਤਾਨ ਜਾਣ ਤੋਂ ਰੋਕਣ ...

Leave a Reply

Your email address will not be published. Required fields are marked *