Breaking News
Home / Featured / ਸਿੰਘ ਸਹਿਬਾਨ ਨੇ ਹਰਨੇਕ ਸਿੰਘ ਨੇਕੀ ਨੂੰ ਪੰਥ ‘ਚੋਂ ਛੇਕਿਆ
Gurbachan-Singh

ਸਿੰਘ ਸਹਿਬਾਨ ਨੇ ਹਰਨੇਕ ਸਿੰਘ ਨੇਕੀ ਨੂੰ ਪੰਥ ‘ਚੋਂ ਛੇਕਿਆ

Gurbachan-Singh

ਤਖਤ ਸਹਿਬਾਨ ਦੇ ਜਥੇਦਾਰਾਂ ਨੇ ਨਿਊਜ਼ੀਲੈਂਡ ਤੋਂ ਰੇਡੀਓ ਵਿਰਸਾ ਚਲਾਉਂਦੇ ਹਰਨੇਕ ਸਿੰਘ ਨੇਕੀ ਨੂੰ ਪੰਥ ਵਿੱਚੋਂ ਛੇਕ ਦਿੱਤਾ ਹੈ। ਸਿੰਘ ਸਹਿਬਾਨ ਦੀ ਮੀਟਿੰਗ ਮਗਰੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਗੁਰਬਚਨ ਸਿੰਘ ਨੇ ਇਹ ਹੁਕਮ ਸੁਣਾਇਆ। ਉਨ੍ਹਾਂ ਕਿਹਾ ਕਿ ਹਰਨੇਕ ਸਿੰਘ ਨੇਕੀ ਨੂੰ ਦੋ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਸੀ। ਉਹ ਪੇਸ਼ ਨਹੀਂ ਹੋਏ ਜਿਸ ਕਰਕੇ ਉਨ੍ਹਾਂ ਨੂੰ ਸਿੰਘ ਪੰਥ ਵਿੱਚੋਂ ਛੇਕ ਦਿੱਤਾ ਹੈ।ਉਨ੍ਹਾਂ ਕਿਹਾ ਕਿ ਹਰਨੇਕ ਸਿੰਘ ਨੇਕੀ ਤੇ ਸਾਥੀਆਂ ਵੱਲੋਂ ਗੁਰੂ ਸਾਹਿਬਾਨ, ਇਤਿਹਾਸ ਤੇ ਸਿਖ ਸਿਧਾਂਤਾਂ ਪ੍ਰਤੀ ਕੀਤੇ ਜਾ ਰਹੇ ਪ੍ਰਚਾਰ ਨਾਲ ਸਿੱਖ ਤੇ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਸ ਖ਼ਿਲਾਫ਼ ਨਿਊਜ਼ੀਲੈਂਡ ਹੀ ਨਹੀਂ ਦੇਸ਼ ਵਿਦੇਸ਼ ਦੀਆਂ ਅਮਨ ਪਸੰਦ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਦੀ ਲਹਿਰ ਹੈ। ਸਿੱਖ ਹਿਰਦਿਆਂ ਨੂੰ ਪਹੁੰਚੀ ਠੇਸ ਤੇ ਸਿੱਖ ਸੰਗਤਾਂ ਦੇ ਰੋਸ ਨੂੰ ਦੇਖਦਿਆਂ ਨੇਕੀ ਨੂੰ ਦੋ ਵਾਰ ਤਲਬ ਕੀਤਾ ਗਿਆ ਪਰ ਉਹ ਨਹੀਂ ਆਏ।ਯਾਦ ਰਹੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਦਿੱਲੀ ਕਮੇਟੀ ਤੇ ਦਮਦਮੀ ਟਕਸਾਲ ਦੇ ਵਫ਼ਦ ਨੇ ਨਿਊਜ਼ੀਲੈਂਡ ਦੀ ਹਾਈ ਕਮਿਸ਼ਨ ਜੋਆਨਾ ਕੇਮਪਕਰਜ਼ ਨਾਲ ਮੁਲਾਕਾਤ ਕਰਕੇ ਨੇਕੀ ਖਿਲਾਫ ਕਾਰਵਾਈ ਮੰਗੀ ਸੀ। ਸ਼੍ਰੋਮਣੀ ਕਮੇਟੀ ਨੇ ਨੇਕੀ ‘ਤੇ ਰੇਡੀਓ ਵਿਰਸਾ ਰਾਹੀਂ ਗੁਰਮਤਿ ਵਿਰੋਧੀ ਪ੍ਰਚਾਰ ਦਾ ਇਲਜ਼ਾਮ ਲਾਉਂਦਿਆਂ ਪੰਥ ਵਿਰੋਧੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ, ਰੇਡੀਓ ਲਾਇਸੰਸ ਰੱਦ ਕਰਨ ਤੇ ਉਸ ਵਿਰੁੱਧ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ।

About admin

Check Also

1200px-Jhelum_River_Bridge

ਹੁਣ ਪਾਕਿਸਤਾਨ ਨਹੀਂ ਜਾਵੇਗਾ ਸਤਲੁਜ-ਬਿਆਸ ਦਾ ਪਾਣੀ

ਸਤਲੁਜ-ਬਿਆਸ ਦਰਿਆਵਾਂ ਦਾ ਪਾਣੀ ਹੁਣ ਪਾਕਿਸਤਾਨ ਨਹੀਂ ਜਾ ਸਕੇਗਾ।ਇਨ੍ਹਾਂ ਦਾ ਪਾਣੀ ਪਾਕਿਸਤਾਨ ਜਾਣ ਤੋਂ ਰੋਕਣ ...

Leave a Reply

Your email address will not be published. Required fields are marked *