Breaking News
Home / Featured / ਸ਼੍ਰੋਮਣੀ ਅਕਾਲੀ ਦਲ ਨੇ ਮੁੜ ਚੁੱਕਿਆ ਪੰਥਕ ਮੁੱਦਿਆਂ ਦਾ ਹਥਿਆਰ
punjab-chief-minister-parkash-singh-badal-and-479372

ਸ਼੍ਰੋਮਣੀ ਅਕਾਲੀ ਦਲ ਨੇ ਮੁੜ ਚੁੱਕਿਆ ਪੰਥਕ ਮੁੱਦਿਆਂ ਦਾ ਹਥਿਆਰ

punjab-chief-minister-parkash-singh-badal-and-479372

ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਮੁੜ ਪੰਥਕ ਮੁੱਦਿਆਂ ਨੂੰ ਲੈ ਕੇ ਸਰਗਰਮ ਹੋਇਆ ਹੈ। ਵਿਧਾਨ ਸਭਾ ਚੋਣਾਂ ਵਿੱਚ ਹਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ ਆਪਣਾ ਅਕਸ ਸੁਧਾਰਨ ਵਿੱਚ ਜੁਟਿਆ ਹੋਇਆ ਹੈ। ਇਸੇ ਕਵਾਇਦ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ। ਵਫਦ ਨੇ ਭਾਰਤ ਸਰਕਾਰ ਨੂੰ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਤੇ ਬਾਕੀ ਗੁਰਦੁਆਰਿਆਂ ਉੱਤੇ ਕੀਤੇ ਫੌਜੀ ਹਮਲੇ ਨਾਲ ਸਬੰਧਤ ਗੁਪਤ ਦਸਤਾਵੇਜ਼ ਜਾਰੀ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਬਰਤਾਨੀਆ ਦੀ ਇਸ ਹਮਲੇ ਵਿੱਚ ਭੂਮਿਕਾ ਨਾਲ ਜੁੜੇ ਦਸਤਾਵੇਜ਼ਾਂ ਨੂੰ ਵੀ ਬਰਤਾਨੀਆ ਸਰਕਾਰ ਤੋਂ ਹਾਸਲ ਕਰਨ ਲਈ ਆਖਿਆ ਹੈ।ਵਫ਼ਦ ਨੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਰੁਲ ਰਹੇ ਸਿੱਖ ਕੈਦੀਆਂ ਦੀ ਭਾਰਤ ਸਰਕਾਰ ਤੋਂ ਰਿਹਾਈ ਮੰਗੀ ਹੈ। ਇਸ ਤੋਂ ਇਲਾਵਾ ਜੋਧਪੁਰ ਨਜ਼ਰਬੰਦਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਨੂੰ ਵੀ ਤੁਰੰਤ ਜਾਰੀ ਕਰਨ ਲਈ ਕਿਹਾ ਹੈ। ਇਸ ਬਾਰੇ ਫੈਸਲਾ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਮੀਟਿੰਗ ਵਿੱਚ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੀ ਹਾਜ਼ਰ ਸਨ।ਪਾਰਟੀ ਦੇ ਬੁਲਾਰੇ ਹਰਚਰਨ ਬੈਂਸ ਨੇ ਦੱਸਿਆ ਕਿ ਵਫ਼ਦ ਨੇ ਭਾਰਤ ਸਰਕਾਰ ਕੋਲ ਫ਼ਸਲਾਂ ਦੀਆਂ ਕੀਮਤਾਂ ਬਾਰੇ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਕਿਸਾਨਾਂ ਨੂੰ ਫ਼ਸਲਾਂ ਦੀ ਲਾਗਤ ਉੱਤੇ ਘੱਟੋ-ਘੱਟ 50 ਫ਼ੀਸਦੀ ਮੁਨਾਫਾ ਮਿਲ ਸਕੇ। ਕੋਰ ਕਮੇਟੀ ਨੇ ਭਾਰਤ ਸਰਕਾਰ ਉੱਤੇ ਪੈਟਰੋਲ ਤੇ ਡੀਜ਼ਲ ਨੂੰ ਜੀਐਸਟੀ ਥੱਲੇ ਲਿਆਉਣ ਵਾਸਤੇ ਜ਼ੋਰ ਪਾਉਣ ਦਾ ਫੈਸਲਾ ਕੀਤਾ ਸੀ। ਵਫ਼ਦ ਵੱਲੋਂ ਗੁਰਦੁਆਰਾ ਡਾਂਗਮਾਰ ਸਾਹਿਬ ਦਾ ਮੁੱਦਾ ਸੁਲਝਾਉਣ ਵਾਸਤੇ ਵੀ ਕੇਂਦਰੀ ਗ੍ਰਹਿ ਮੰਤਰੀ ਤੋਂ ਦਖ਼ਲ ਦੇਣ ਦੀ ਮੰਗ ਕੀਤੀ ਗਈ।

About admin

Check Also

ਸੈਨਾ ਮੁੱਖੀ ਸੁਨੀਲ਼ ਲਾਂਬਾ ਪੁੱਜੇ, ਸ਼੍ਰੀ ਨਗਰ ਲਿਆ ਸੁਰੱਖਿਆ ਦਾ ਜਾਇਜਾ

ਸੈਨਾ ਮੁੱਖੀ ਸੁਨੀਲ਼ ਲਾਂਬਾ ਪੁੱਜੇ, ਸ਼੍ਰੀ ਨਗਰ ਲਿਆ ਸੁਰੱਖਿਆ ਦਾ ਜਾਇਜਾ

ਅੱਤਵਾਦੀਆ ਨਾਲ ਲੋਹਾ ਲੈ ਰਹੇ ਨੇਵੀ ਦੇ ਮੇਰੀਨ ਕਮਾਂਡਰਾਂ ਦਾ ਹੌਸਲਾ ਵਧਾਉਣ ਦੇ ਲਈ ਚੀਫ ...

Leave a Reply

Your email address will not be published. Required fields are marked *