Home / India / ਚੰਡੀਗੜ੍ਹ ਤੋਂ ਗੋਲੀਆਂ ਮਾਰ ਕੇ ਫੜਿਆ ਗੈਂਗਸਟਰ ਦਿਲਪ੍ਰੀਤ ਬਾਬਾ
download

ਚੰਡੀਗੜ੍ਹ ਤੋਂ ਗੋਲੀਆਂ ਮਾਰ ਕੇ ਫੜਿਆ ਗੈਂਗਸਟਰ ਦਿਲਪ੍ਰੀਤ ਬਾਬਾ

images

ਪੰਜਾਬ ਪੁਲਸ ਤੇ ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਅੱਜ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਗ੍ਰਿਫਤਾਰ ਕੀਤਾ ਹੈ। ਦਿਲਪ੍ਰੀਤ ਬਾਬਾ ਨੂੰ ਚੰਡੀਗੜ੍ਹ ਦੇ ਸੈਕਟਰ 43 ਦੇ ਬੱਸ ਸਟੈਂਡ ਨਜ਼ਦੀਕ ਪੁਲਸ ਮੁਕਾਬਲੇ ਦੌਰਾਨ ਜ਼ਖਮੀ ਹਾਲਤ ‘ਚ ਗ੍ਰਿਫਤਾਰ ਕੀਤਾ ਗਿਆ। ਦਿਲਪ੍ਰੀਤ ਸਵਿਫਟ ਡਿਜ਼ਾਇਰ ਗੱਡੀ ‘ਚ ਸਵਾਰ ਸੀ। ਮੌਕੇ ਤੋਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਪੁਲਸ ਮੁਕਾਬਲੇ ਦੌਰਾਨ ਉਸ ਦੇ ਪੈਰ ‘ਤੇ ਤਿੰਨ ਗੋਲੀਆਂ ਲੱਗੀਆਂ। ਦਿਲਪ੍ਰੀਤ ਨੂੰ ਜ਼ਖਮੀ ਹਾਲਤ ‘ਚ ਪੀ. ਜੀ. ਆਈ. ਦਾਖਲ ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।ਪੀ. ਜੀ. ਆਈ. ਦੇ ਬਾਹਰ ਵੱਡੀ ਗਿਣਤੀ ‘ਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤੇ ਕਿਸੇ ਨੂੰ ਵੀ ਬਿਨਾਂ ਪਾਸ ਦੇ ਹਸਪਤਾਲ ਅੰਦਰ ਜਾਣ ਤੋਂ ਮਨ੍ਹਾ ਕੀਤਾ ਗਿਆ ਹੈ। ਥੋੜ੍ਹੀ ਦੇਰ ‘ਚ ਪੰਜਾਬ ਪੁਲਸ ਤੇ ਚੰਡੀਗੜ੍ਹ ਕ੍ਰਾਈਮ ਬ੍ਰਾਂਚ ਵਲੋਂ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ, ਜਿਸ ਦੌਰਾਨ ਉਹ ਤਫਤੀਸ਼ ‘ਚ ਇਸ ਮੁਕਾਬਲੇ ਦੀ ਜਾਣਕਾਰੀ ਦੇਣਗੇ। ਦਿਲਪ੍ਰੀਤ ਨੇ ਕੁਝ ਮਹੀਨੇ ਪਹਿਲਾਂ ਪੰਜਾਬੀ ਸੈਲੇਬ੍ਰਿਟੀ ਪਰਮੀਸ਼ ਵਰਮਾ ‘ਤੇ ਜਾਨਲੇਵਾ ਹਮਲਾ ਕੀਤਾ ਸੀ। ਇਸ ਤੋਂ ਇਲਾਵਾ ਉਹ ਸਰਪੰਚ ਸਤਨਾਮ ਦੇ ਕਤਲ ਮਾਮਲੇ ‘ਚ ਵੀ ਪਿਛਲੇ 2 ਸਾਲਾਂ ਤੋਂ ਪੁਲਸ ਨੂੰ ਲੋੜੀਂਦਾ ਸੀ।

You can also watch:

https://www.youtube.com/edit?o=U&video_id=Sg9zeI4Y5i8

About admin

Check Also

ਚੰਡੀਗੜ੍ਹ ਪੰਜਾਬ ਦੀ ਹੱਕੀ ਰਾਜਧਾਨੀ, ਇਸ ‘ਤੇ ਕੇਵਲ ਪੰਜਾਬ ਦਾ ਹੱਕ : ਕੈਪਟਨ ਅਮਿਰੰਦਰ ਸਿੰਘ

  ਚੰਡੀਗੜ੍ਹ, 1966 ਤੋਂ ਹੀ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਵਿਚ ਵਿਵਾਦ ਦਾ ਮਸਲਾ ਬਣਿਆ ਹੋਇਆ ...

Leave a Reply

Your email address will not be published. Required fields are marked *

My Chatbot
Powered by Replace Me